ਪੰਜਾਬ ਸਰਕਾਰ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ –

ਪੰਜਾਬ ਸਰਕਾਰ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ –


ਮੁੱਖ ਮੰਤਰੀ 6 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੀਟਿੰਗ

ਖੰਡ ਮਿੱਲਾਂ 5 ਨਵੰਬਰ ਤੱਕ ਚਾਲੂ ਹੋਣਗੀਆਂ; ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਭਰੋਸਾ

ਚੰਡੀਗੜ੍ਹ, 30 ਸਤੰਬਰ:

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ।

ਸ੍ਰੀ ਧਾਲੀਵਾਲ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ 6 ਅਕਤੂਬਰ, 2022 ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕਰਨਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਅਤੇ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਹਰ ਪੱਧਰ ‘ਤੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਦਾਣਾ ਮੰਡੀਆਂ ਵਿੱਚ ਰੋਸ਼ਨੀ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਪਖਾਨੇ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ, ‘ਪੰਜਾਬ ਸਰਕਾਰ ਖੰਡ ਮਿੱਲਾਂ 5 ਨਵੰਬਰ ਤੋਂ ਆਪਣਾ ਕੰਮ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ੋਰ ਦੇ ਰਹੀ ਹੈ।’

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬੀਕੇਯੂ (ਏਕਤਾ-ਸਿੱਧੂਪੁਰ) ਅਤੇ ਐਸ.ਕੇ.ਐਮ.-ਗੈਰ ਸਿਆਸੀ 16 ਜਥੇਬੰਦੀਆਂ ਦੇ ਮੁੱਖ ਆਗੂ ਨਾਲ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਅਤੇ ਖੰਡ ਮਿੱਲਾਂ ਨੂੰ ਚਲਾਉਣ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸਾਨ ਆਗੂ ਸ. ਨੇ ਉਪਰੋਕਤ ਦੋਵਾਂ ਮੁੱਦਿਆਂ ਬਾਰੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।

————-

Leave a Reply

Your email address will not be published. Required fields are marked *