ਪੰਜਾਬ ਸਰਕਾਰ ਦਾ 300 ਯੂਨਿਟ ਬਿਜਲੀ ਮੁਆਫ ਕਰਨ ਦਾ ਫੈਸਲਾ ਇਤਿਹਾਸਕ ਹੈ


17 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ ਕਰਨ ਦੇ ਕੀਤੇ ਐਲਾਨ ਨੂੰ ਇਤਿਹਾਸਕ ਅਤੇ ਦੂਰਅੰਦੇਸ਼ੀ ਵਾਲਾ ਫੈਸਲਾ ਕਰਾਰ ਦਿੱਤਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਸੂਬਾ ਵਾਸੀਆਂ ਨੂੰ 300 ਯੂਨਿਟ ਤੱਕ ਬਿਜਲੀ ਮੁਆਫ ਕਰਨ ਦੀ ਦਿੱਤੀ ਗਈ ਗਰੰਟੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਲੀ ਜਾਮਾ ਪਹਿਨਾਇਆ ਹੈ। ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਇਹ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਚੰਗਾ ਸੰਕੇਤ ਹੈ ਕਿ ਸੂਬਾ ਸਰਕਾਰ ਨੇ ਆਪਣੇ ਸ਼ੁਰੂਆਤੀ ਕਾਰਜਕਾਲ ਦੌਰਾਨ ਰਵਾਇਤੀ ਪਾਰਟੀਆਂ ਦੇ ਉਲਟ ਆਪਣੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਵੀ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਲੋਕ ਹਿੱਤ ਵਿੱਚ ਬਿਹਤਰ ਫੈਸਲੇ ਲੈ ਕੇ ਸੂਬੇ ਨੂੰ ਹਰ ਪੱਖੋਂ ਸਮਰੱਥ ਸੂਬਾ ਬਣਾਏਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *