ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਮਾਈਨਿੰਗ ਨੀਤੀ ‘ਤੇ ਲਗਾਈ ਰੋਕ

ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਮਾਈਨਿੰਗ ਨੀਤੀ ‘ਤੇ ਲਗਾਈ ਰੋਕ


ਪੰਜਾਬ ਦੀ ਮਾਈਨਿੰਗ ਨੀਤੀ ਵਿਰੁੱਧ ਹਾਈਕੋਰਟ ਵਿੱਚ ਦਾਇਰ ਜਨਹਿਤ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਅਗਲੇ ਹੁਕਮਾਂ ਤੱਕ ਨੀਤੀ ‘ਤੇ ਰੋਕ ਲਗਾ ਦਿੱਤੀ ਹੈ।

ਪੰਜਾਬ ਦੀ ਨਵੀਂ ਮਾਈਨਿੰਗ ਨੀਤੀ ਖ਼ਿਲਾਫ਼ ਗਗਨੇਸ਼ਵਰ ਵਾਲੀਆ ਨੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰਕੇ ਇਸ ਨੀਤੀ ਨੂੰ ਚੁਣੌਤੀ ਦਿੱਤੀ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਖੁਦ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਇਸ ਨੀਤੀ ‘ਤੇ ਫਿਲਹਾਲ ਕੋਈ ਹੋਰ ਕਾਰਵਾਈ ਨਹੀਂ ਕਰੇਗੀ। ਇਸ ‘ਤੇ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਅਗਲੇ ਹੁਕਮਾਂ ਤੱਕ ਇਸ ਨੀਤੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਇਸ ਪਾਲਿਸੀ ‘ਤੇ ਇਕ ਵਾਰ ਰੋਕ ਲਗਾ ਚੁੱਕੀ ਹੈ, ਹੁਣ ਪੂਰੀ ਪਾਲਿਸੀ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।

Leave a Reply

Your email address will not be published. Required fields are marked *