ਪੰਜਾਬ ਸਰਕਾਰ ਨੇ ਜਥੇਦਾਰ ਦੀ ਸੁਰੱਖਿਆ ਬਹਾਲ ਕਰ ਦਿੱਤੀ ਪਰ ਸਿੰਘ ਸਾਹਿਬ ਨੇ ਲੈਣ ਤੋਂ ਨਾਂਹ ਕਰ ਦਿੱਤੀ

ਪੰਜਾਬ ਸਰਕਾਰ ਨੇ ਜਥੇਦਾਰ ਦੀ ਸੁਰੱਖਿਆ ਬਹਾਲ ਕਰ ਦਿੱਤੀ ਪਰ ਸਿੰਘ ਸਾਹਿਬ ਨੇ ਲੈਣ ਤੋਂ ਨਾਂਹ ਕਰ ਦਿੱਤੀ


ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਦੀ ਜਾਣਕਾਰੀ ਖੁਦ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਸੀ ਪਰ ਹੁਣ ਉਹ ਸੁਰੱਖਿਆ ਨਹੀਂ ਲੈਣਗੇ। ਇਸ ਤੋਂ ਪਹਿਲਾਂ ਜਥੇਦਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ ਕਿਉਂਕਿ ਸਿੱਖ ਕੌਮ ਆਪਣੀ ਸੁਰੱਖਿਆ ਦੇਣ ਦੇ ਸਮਰੱਥ ਹੈ।

ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਪੁਲੀਸ ਵੱਲੋਂ ਮਿਲੇ ਸਾਰੇ ਸੁਰੱਖਿਆ ਮੁਲਾਜ਼ਮ ਅਤੇ ਵਾਹਨ ਵਾਪਸ ਕਰ ਦਿੱਤੇ ਸਨ। ਉਨ੍ਹਾਂ ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਅੱਜ ਉਨ੍ਹਾਂ ਦੀ ਸੁਰੱਖਿਆ ‘ਚ ਲੱਗੇ 3 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਨੇ ਵਾਪਸ ਬੁਲਾ ਲਿਆ ਸੀ, ਜਿਸ ਤੋਂ ਬਾਅਦ ਮੈਂ ਬਾਕੀ 3 ਸੁਰੱਖਿਆ ਮੁਲਾਜ਼ਮਾਂ ਨੂੰ ਵੀ ਵਾਪਸ ਭੇਜ ਰਿਹਾ ਹਾਂ | ਉਨ੍ਹਾਂ ਕਿਹਾ ਕਿ ਮੇਰੀ ਸੁਰੱਖਿਆ ਲਈ ਸਿੱਖ ਨੌਜਵਾਨ ਹੀ ਕਾਫੀ ਹਨ, ਮੈਨੂੰ ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਅੱਜ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ 424 ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਡੇਰਾ ਬਿਆਸ ਮੁਖੀ ਦੇ ਨਾਲ ਜਥੇਦਾਰ ਸ਼ਮਸ਼ੇਰ ਸਿੰਘ ਦੂਲੋ, ਬਲਵਿੰਦਰ ਲਾਡੀ, ਹਰਮਿੰਦਰ ਗਿੱਲ, ਕੁਲਜੀਤ ਨਾਗਰਾ, ਕੰਵਰ ਸੰਧੂ, ਬਾਬਾ ਲੱਖਾ ਸਿੰਘ, ਅਸ਼ਵਨੀ ਕਪੂਰ, ਸਿੱਧੂ ਮੂਸੇਵਾਲਾ, ਬਾਬਾ ਅਰਜਨ ਸਿੰਘ, ਬਾਬਾ ਕਸ਼ਮੀਰਾ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸੁਖਦੇਵ ਢੀਂਡਸਾ, ਡੇਰਾ ਸ. ਮੁਖੀ ਸ੍ਰੀ ਭੈਣੀ ਸਾਹਿਬ, ਡੇਰਾ ਦਿਵਿਆ ਜਯੋਤੀ ਜਾਗਰਣ ਸੰਸਥਾ ਨੂਰ ਮਹਿਲ, ਵਿਧਾਇਕ ਪਰਗਟ ਸਿੰਘ, ਸੰਤ ਨਿਰੰਜਨ ਦਾਸ ਜੀ ਡੇਰਾ ਸੱਚਖੰਡ ਬੱਲਾਂ ਆਦਿ।




Leave a Reply

Your email address will not be published. Required fields are marked *