ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਚੱਲ ਰਹੇ ਗੈਂਗਸਟਰਾਂ ਤੇ ਅਪਰਾਧੀਆਂ ‘ਤੇ ਕਾਰਵਾਈ ਕਰਦਿਆਂ 50 ਦਿਨਾਂ ‘ਚ 710 ਮੋਬਾਈਲ ਫ਼ੋਨ ਕੀਤੇ ਜ਼ਬਤ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਚੱਲ ਰਹੇ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 16 ਮਾਰਚ ਤੋਂ 10 ਮਈ ਤੱਕ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ ਸੀ, ਜਿਸ ਤਹਿਤ ਕੈਦੀਆਂ ਕੋਲੋਂ 710 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ। ਜਾਖੜ ਨੂੰ ਵੱਡੀ ਪੇਸ਼ਕਸ਼! ਪੁਰਾਣੇ ਸਾਥੀ ਨੇ ਖੋਲ੍ਹੇ ਸਾਰੇ ਦਰਵਾਜ਼ੇ! ਕਾਂਗਰਸ ਖਿਲਾਫ ਖੋਲ੍ਹੇਗਾ ਵੱਡਾ ਮੋਰਚਾ! ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ 31 ਮਾਰਚ ਤੱਕ 166 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ, ਜਦਕਿ 1 ਤੋਂ 30 ਅਪ੍ਰੈਲ ਤੱਕ 354 ਮੋਬਾਈਲ ਬਰਾਮਦ ਕੀਤੇ ਗਏ ਹਨ।ਇਸ ਤੋਂ ਇਲਾਵਾ 1 ਤੋਂ 10 ਮਈ ਤੱਕ ਦੀ ਕਾਰਵਾਈ ਦੌਰਾਨ 190 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਗੈਂਗਸਟਰਾਂ/ਸਮੱਗਲਰਾਂ ਵੱਲੋਂ ਜੇਲ੍ਹਾਂ ਵਿੱਚੋਂ ਆਪਣੀਆਂ ਗਤੀਵਿਧੀਆਂ ਚਲਾਉਣ ਲਈ ਮੋਬਾਈਲ ਫ਼ੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਮ ‘ਤੇ ਇਹ ਫ਼ੋਨ ਨੰਬਰ ਚੱਲ ਰਹੇ ਸਨ, ਉਨ੍ਹਾਂ ਨੂੰ ਫੜਨ ਲਈ ਜਾਂਚ ਕੀਤੀ ਜਾ ਰਹੀ ਹੈ। Baldev Sirsa Live: ਸਿੱਖਾਂ ਨੇ ਮੋਰਚਾ ਫਤਿਹ ਕੀਤਾ ! ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਪਰਚੇ ਦਰਜ ! ਉਨ੍ਹਾਂ ਕਿਹਾ ਕਿ ਜਲਦੀ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜਿਨ੍ਹਾਂ ਜੇਲ੍ਹਾਂ ਤੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿੱਚ ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ ਸਾਰੇ ਵੀ.ਆਈ.ਪੀ. ਸੈੱਲਾਂ ਨੂੰ ਖਤਮ ਕਰਕੇ ਪ੍ਰਬੰਧਕੀ ਬਲਾਕਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਾਖੜ ‘ਆਪ’ ‘ਚ ਸ਼ਾਮਲ ਹੋਣਗੇ? ਸ਼ਾਨਦਾਰ ਪੇਸ਼ਕਸ਼! ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ ! D5 Channel Punjabi ਉਨ੍ਹਾਂ ਕਿਹਾ ਕਿ ਜਿਹੜੇ ਲੋਕ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਅਦਾਲਤਾਂ ਵੱਲੋਂ ਕਾਨੂੰਨ ਤੋੜਨ ਦੀ ਸਜ਼ਾ ਦਿੱਤੀ ਗਈ ਹੈ ਅਤੇ ਉਹ ਜੇਲ੍ਹਾਂ ਵਿੱਚ ਬੈਠ ਕੇ ਸਹੂਲਤਾਂ ਨਹੀਂ ਮਾਣ ਸਕਦੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ਸੁਧਾਰਕ ਬਣਾਇਆ ਜਾਵੇਗਾ ਜਿੱਥੇ ਅਪਰਾਧੀਆਂ ਨੂੰ ਉਨ੍ਹਾਂ ਦੇ ਜੁਰਮਾਂ ਦੀ ਅਸਲ ਸਜ਼ਾ ਭੁਗਤਣੀ ਪਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *