ਪਰਲ ਗਰੁੱਪ ਵੱਲੋਂ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਜਾਂਚ ਦੌਰਾਨ ਕੰਪਨੀ ਦੀ ਪੰਜਾਬ ਵਿੱਚ 500 ਕਰੋੜ ਤੋਂ ਵੱਧ ਦੀ ਜਾਇਦਾਦ ਅਤੇ ਰੇਂਜ ਰੋਵਰ ਸਮੇਤ ਹੋਰ ਮਹਿੰਗੀਆਂ ਗੱਡੀਆਂ ਵੀ ਸਾਹਮਣੇ ਆਈਆਂ ਹਨ। ਨਵੇਂ ਤੱਥ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਐਸਆਈਟੀ ਵੀ ਬਣਾਈ ਹੈ, ਜਿਸ ਦੀ ਅਗਵਾਈ ਏਆਈਜੀ ਪੱਧਰ ਦੇ ਅਧਿਕਾਰੀ ਕਰਨਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਠੱਗੇ ਗਏ ਲੋਕਾਂ ਦੇ ਪੈਸੇ ਵਾਪਿਸ ਕਰਵਾਉਣ ਦੀ ਯੋਜਨਾ ਵੀ ਤਿਆਰ ਕਰ ਲਈ ਹੈ। ਸਰਕਾਰ 14 ਪ੍ਰਮੁੱਖ ਜਾਇਦਾਦਾਂ ਨੂੰ ਕੁਝ ਲੋਕਾਂ ਦੇ ਕਬਜ਼ੇ ਤੋਂ ਮੁਕਤ ਕਰਾਏਗੀ ਅਤੇ ਉਨ੍ਹਾਂ ਦੀ ਵਰਤੋਂ ਖੇਤੀਬਾੜੀ ਅਤੇ ਹੋਰ ਕਾਰੋਬਾਰਾਂ ਲਈ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
