ਪੰਜਾਬ ਸਰਕਾਰ ਨੇ ਰਿਸ਼ਵਤ ਦੇ ਨੋਟ ਚਬਾਉਣ ਵਾਲੇ ਇਲੈਕਟ੍ਰੀਸ਼ੀਅਨ ਨੂੰ ਕੀਤਾ ਮੁਅੱਤਲ

ਪੰਜਾਬ ਸਰਕਾਰ ਨੇ ਰਿਸ਼ਵਤ ਦੇ ਨੋਟ ਚਬਾਉਣ ਵਾਲੇ ਇਲੈਕਟ੍ਰੀਸ਼ੀਅਨ ਨੂੰ ਕੀਤਾ ਮੁਅੱਤਲ


ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਫਰੀਦਕੋਟ ਦੇ ਸੁਪਰਡੈਂਟ ਜੋਗਿੰਦਰ ਪਾਲ ਨੂੰ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਮੁਅੱਤਲ ਕੀਤਾ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਵਾਇਰਲ ਹੋਈ ਇੱਕ ਵੀਡੀਓ ਉੱਤੇ ਕਾਰਵਾਈ ਕੀਤੀ ਹੈ ਜਿਸ ਵਿੱਚ ਇੱਕ ਮੀਟਰ ਰੀਡਰ ਨੂੰ ਰਿਸ਼ਵਤ ਦੇ ਨੋਟ ਚਬਾਉਂਦੇ ਹੋਏ ਦੇਖਿਆ ਗਿਆ ਸੀ। ਲੈਂਦਿਆਂ ਦੇਖਿਆ ਜਾਂਦਾ ਹੈ।
ਦੱਸ ਦੇਈਏ ਕਿ ਮੋਗਾ ਦੇ ਮੀਟਰ ਰੀਡਰ ਬਲਵਿੰਦਰ ਸਿੰਘ ਵੱਲੋਂ ਰਿਸ਼ਵਤ ਲੈਣ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਉਸ ਨੂੰ ਪੱਕੇ ਠੇਕੇ ’ਤੇ ਨਾ ਹੋਣ ਦੇ ਬਾਵਜੂਦ ਮੁਅੱਤਲ ਕਰ ਦਿੱਤਾ ਗਿਆ ਹੈ।


ਦੱਸ ਦੇਈਏ ਕਿ ਮੋਗਾ ਦੇ ਪਿੰਡ ਚੂਹੜਚੱਕ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਇੱਕ ਬਿਜਲੀ ਮੀਟਰ ਰੀਡਰ ਨੂੰ ਲੋਕਾਂ ਤੋਂ ਮੀਟਰ ਫੇਲ ਕਰਨ ਦੇ ਨਾਂ ‘ਤੇ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਨੌਜਵਾਨ ਨੇ ਜਦੋਂ ਉਸ ਦੀ ਵੀਡੀਓ ਬਣ ਰਹੀ ਦੇਖੀ ਤਾਂ ਉਸ ਨੇ ਕੈਮਰਾ ਦੇਖਿਆ ਅਤੇ ਤੁਰੰਤ 500-500 ਦੇ ਨੋਟ ਆਪਣੇ ਮੂੰਹ ਵਿੱਚ ਛੁਪਾ ਲਏ। ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਸ ਨੇ ਆਪਣਾ ਮੂੰਹ ਥੁੱਕਿਆ। ਜੋ ਵੀਡੀਓ ‘ਚ ਸਾਫ ਦਿਖਾਈ ਦੇ ਰਹੇ ਸਨ।




Leave a Reply

Your email address will not be published. Required fields are marked *