ਮਾਲੇਰਕੋਟਲਾ/ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ (ਏ.ਡੀ.ਜੀ.ਪੀ.) ਆਈ.ਪੀ.ਐਸ. ਅਧਿਕਾਰੀ ਸ੍ਰੀ ਫਯਾਜ਼ ਫਾਰੂਕੀ ਨੂੰ ਪੰਜਾਬ ਵਕਫ਼ ਬੋਰਡ ਦਾ ਨਵਾਂ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫਯਾਜ਼ ਫਾਰੂਕੀ ਇਕ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਫਯਾਜ਼ ਫਾਰੂਕੀ ਇਸ ਤੋਂ ਪਹਿਲਾਂ ਵਕਫ ਬੋਰਡ ਦੇ ਮੈਂਬਰ ਰਹਿ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਕਫ਼ ਬੋਰਡ ਵਿੱਚ ਭ੍ਰਿਸ਼ਟਾਚਾਰ ਨੂੰ ਦੂਰ ਕਰਨ ਲਈ ਫਾਰੂਕੀ ’ਤੇ ਭਰੋਸਾ ਜਤਾਉਂਦੇ ਹੋਏ ਫਾਰੂਕੀ ਨੂੰ ਵਕਫ਼ ਬੋਰਡ ਦੀ ਜ਼ਿੰਮੇਵਾਰੀ ਸੌਂਪੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।