Site icon Geo Punjab

ਪੰਜਾਬ ਸਰਕਾਰ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਦੀ ਰਾਸ਼ੀ ਜਾਰੀ ਕੀਤੀ ⋆ D5 News


ਚੰਡੀਗੜ੍ਹ: ਕਿਸਾਨਾਂ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਜਾਣਕਾਰੀ ਮੁਤਾਬਕ ਭਗਵੰਤ ਮਾਨ ਵੱਲੋਂ 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਹੈ। ਭਗਵੰਤ ਮਾਨ ਨੇ ਦਿੱਤੀ ਵੱਡੀ ਖਬਰ, ਮੋਦੀ ਵੀ ਰਹਿ ਗਏ ਹੈਰਾਨ ! | D5 Channel Punjabi ਪੰਜਾਬ ਸਰਕਾਰ ਨੇ 39.55 ਕਰੋੜ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਹੈ। ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ 789 ਕਿਸਾਨ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਵਨ ‘ਚ ਹੋਈ ਮੀਟਿੰਗ ‘ਚ ਕਿਸਾਨਾਂ ਨੇ ਆਪਣੀ ਮੰਗ ਰੱਖੀ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਦਿਨਾਂ ‘ਚ ਵਿੱਤੀ ਮਦਦ ਜਾਰੀ ਕਰ ਦਿੱਤੀ ਹੈ। ਸਰਕਾਰ ਵਾਅਦੇ ਨੂੰ ਪੂਰਾ ਕਰਦੀ ਹੋਈ ‼️ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ 3 ਦਿਨਾਂ ਦੇ ਅੰਦਰ, CM @BhagwantMann ਨੇ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਪਰਿਵਾਰ ₹ 5 ਲੱਖ ਦੀ ਰਾਸ਼ੀ ਜਾਰੀ ਕੀਤੀ। ਹੁਣ ਤੱਕ ਪੰਜਾਬ ਸਰਕਾਰ ਨੇ ₹39.55 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ pic.twitter.com/a31DmsKiJE — AAP Punjab (@AAPPunjab) August 6, 2022 ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਹ ਮੰਨਦੇ ਨਹੀਂ ਹਨ। ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।



Exit mobile version