Site icon Geo Punjab

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ&period; ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ&period; ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ&period;ਆਈ&period;ਆਰ&period; ਦਰਜ ਕਰਨ ਲਈ ਕਿਹਾ।<&sol;p>&NewLine;<p>ਸ&period; ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ&comma; ਇੱਕ ਜੇ&period;ਸੀ&period;ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4&lpar;1&rpar;&comma; 21&lpar;1&rpar; ਅਤੇ  ਆਈ&period;ਪੀ&period;ਸੀ&period; ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।<&sol;p>&NewLine;<p>ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ&period;ਐਸ&period;ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ&period;ਐਚ&period;ਓ&period; ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਖਣਨ ਮੰਤਰੀ ਸ&period; ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version