ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਜਲਦ ਹੀ ‘ਫਰਿਸ਼ਤੇ ਸਕੀਮ’ ਸ਼ੁਰੂ ਕਰੇਗੀ। ਜਿਸ ਨਾਲ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਬਚ ਸਕਣਗੀਆਂ। ਸੜਕ ਹਾਦਸੇ ਤੋਂ ਬਾਅਦ ਪਹਿਲਾ ਇੱਕ ਘੰਟਾ ‘ਗੋਲਡਨ ਆਵਰ’ ਹੁੰਦਾ ਹੈ ਅਤੇ ਜੇਕਰ ਮਰੀਜ਼ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਜਾਵੇ ਤਾਂ ਉਸ ਦੀ ਜਾਨ ਬਚਾਉਣੀ ਆਸਾਨ ਹੋ ਜਾਂਦੀ ਹੈ। ਸਿਮਰਜੀਤ ਬੈਂਸ ਨੇ ਧੱਕਾ ਮਾਰਿਆ ਫਰਸ਼ ! ਅਦਾਲਤ ਦਾ ਵੱਡਾ ਫੈਸਲਾ ! ਸਮਰਥਕਾਂ ਨੇ ਭੰਗੜਾ ਡੀ5 ਚੈਨਲ ਪੰਜਾਬੀ ਪਾਉਣਾ ਸ਼ੁਰੂ ਕਰ ਦਿੱਤਾ ਇਸ ਸਬੰਧੀ ਮੈਡੀਕਲ ਸਿੱਖਿਆ ਅਤੇ ਖੋਜ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਸ ਸਕੀਮ ਵਿੱਚ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਦਾ ਮਿਆਰ ਵਿਸ਼ਵ ਪੱਧਰੀ ਬਣਾਇਆ ਜਾਵੇਗਾ। ਉਹ ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਰਾਜਿੰਦਰਾ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਹੋਰ ਸੁਧਾਰ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
