ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ-ਚੀਮਾ


ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਵਿੱਤ ਮੰਤਰੀ ਨੇ ਇਹ ਭਰੋਸਾ ਆਪਣੇ ਦਫ਼ਤਰ ਵਿਖੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਨੁਮਾਇੰਦਿਆਂ ਨਾਲ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਦਿੱਤਾ। ਇਹ ਮੀਟਿੰਗ ਇਨ੍ਹਾਂ ਜਥੇਬੰਦੀਆਂ ਦੇ ਮਸਲੇ ਜਲਦੀ ਹੱਲ ਕਰਨ ਲਈ ਬੁਲਾਈ ਗਈ ਸੀ। ਖੰਨਾ ਨਿਊਜ਼ : ਲੁਟੇਰੇ ਫੜੇ ਗਏ, ਇਕੱਲੀ ਔਰਤ ਫੱਸ ਗਈ ਡੀ 5 ਚੈਨਲ ਪੰਜਾਬੀ ਫਰੰਟ ਵੱਲੋਂ ਆਪਣੇ ਮੰਗ ਪੱਤਰ ਵਿਚ ਉਠਾਈਆਂ ਗਈਆਂ ਮੰਗਾਂ ਬਾਰੇ ਯੋਜਨਾਬੱਧ ਢੰਗ ਨਾਲ ਚਰਚਾ ਕਰਦੇ ਹੋਏ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਅਤੇ ਖੇਤ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਰਿਪੋਰਟ ਮੰਗੀ। ਇਨ੍ਹਾਂ ਮੁੱਦਿਆਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਆਮ ਲੋਕਾਂ ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰੇਗੀ। ਭਾਜਪਾ ਦੇ ਖਿਲਾਫ ਖੁੱਲ ਕੇ ਬੋਲਣ ਵਾਲੇ ਮਾਨ ਨੇ ਵਿਧਾਇਕਾਂ ਨੂੰ ਖਰੀਦਣ ਦੀ ਤਿਆਰੀ ‘ਚ ਸੀ, ਨੇ ਫਰੰਟ ਨੂੰ ਭਰੋਸਾ ਦਿਵਾਉਂਦੇ ਹੋਏ ਅਫਸਰਾਂ ਨੂੰ ਸਖਤ ਆਦੇਸ਼ ਦਿੱਤੇ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੁਹਿੰਮ ਦੇ ਆਧਾਰ ‘ਤੇ ਕੰਮ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਫਰੰਟ ਨਾਲ ਅਗਲੀ ਮੀਟਿੰਗ 29 ਸਤੰਬਰ ਨੂੰ ਤੈਅ ਕੀਤੀ ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਹੋਰ ਵਿਚਾਰ ਵਟਾਂਦਰਾ ਕਰਕੇ ਹੱਲ ਕੀਤਾ ਜਾ ਸਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *