Site icon Geo Punjab

ਪੰਜਾਬ ਸਰਕਾਰ ਹਰ ਪਰਵਾਸੀ ਪੰਜਾਬੀ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਚਨਬੱਧ : ਧਾਲੀਵਾਲ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਸ਼ਿਕਾਇਤਕਰਤਾਵਾਂ ਨਾਲ ਖੁਦ ਗੱਲਬਾਤ ਕਰਕੇ ਉਨ੍ਹਾਂ ਦੇ ਕੇਸਾਂ ਬਾਰੇ ਜਾਣਕਾਰੀ ਲਈ ਚੰਡੀਗੜ੍ਹ&colon; ਐਨ&period;ਆਰ&period;ਆਈ&period; ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪ੍ਰਵਾਸੀ ਪੰਜਾਬੀ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਜੇਕਰ ਕਿਸੇ ਪ੍ਰਵਾਸੀ ਪੰਜਾਬੀ ਨੂੰ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਜਾਂ ਸਮੱਸਿਆ ਆ ਰਹੀ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਾਵੇ। ਹਰ ਮਸਲੇ ਨੂੰ ਸਮੇਂ ਸਿਰ ਹੱਲ ਕੀਤਾ ਜਾਵੇਗਾ। ਅੱਜ ਉਨ੍ਹਾਂ ਚੰਡੀਗੜ੍ਹ ਸਥਿਤ ਐਨਆਰਆਈ ਕੰਟਰੋਲ ਰੂਮ ਦਾ ਦੌਰਾ ਕੀਤਾ। ਇਸ ਮੌਕੇ ਪ੍ਰਵਾਸੀ ਭਾਰਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ&period; ਬਾਲਾਮੁਰਗਨ ਅਤੇ ਏ&period;ਡੀ&period;ਜੀ&period;ਪੀ&period;&comma; ਐਨ&period;ਆਰ&period;ਆਈ&period; ਮਾਮਲੇ&comma; ਪੰਜਾਬ ਪੁਲਿਸ ਪ੍ਰਵੀਨ ਕੁਮਾਰ ਸਿਨਹਾ ਵੀ ਮੌਜੂਦ ਸਨ। ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਵਟਸਐਪ ਨੰਬਰ 93093-88088 &&num;8216&semi;ਤੇ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਰਜ ਕਰਵਾ ਸਕਦੇ ਹਨ। ਰਜਿਸਟਰਡ ਸ਼ਿਕਾਇਤ ਦੇ ਨਿਪਟਾਰੇ ਲਈ ਸ਼ਿਕਾਇਤ ਸਬੰਧਤ ਵਿਭਾਗ ਜਾਂ ਅਧਿਕਾਰੀ ਨੂੰ ਭੇਜ ਦਿੱਤੀ ਜਾਂਦੀ ਹੈ। ਸ਼ਿਕਾਇਤ ਦੀ ਪਾਲਣਾ ਵੀ ਕੀਤੀ ਜਾਂਦੀ ਹੈ ਅਤੇ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ। ਕਾਂਗਰਸ ਦੇ ਇੱਕ ਹੋਰ ਸਾਬਕਾ ਵਿਧਾਇਕ ਦੀ ਤਬੀਅਤ ਠੀਕ&comma; ਪੁਰਾਣੇ ਰਿਕਾਰਡ ਨੇ ਖੋਲ੍ਹਿਆ ਰਾਜ਼&comma; ਹੋਇਆ ਵੱਡਾ ਐਕਸ਼ਨ&excl; ਮੌਕੇ &&num;8216&semi;ਤੇ ਹੀ ਧਾਲੀਵਾਲ ਨੇ ਕਈ ਅਜਿਹੇ ਸ਼ਿਕਾਇਤਕਰਤਾਵਾਂ ਨਾਲ ਫ਼ੋਨ &&num;8216&semi;ਤੇ ਗੱਲਬਾਤ ਕੀਤੀ ਜਿਨ੍ਹਾਂ ਨੇ ਜਾਂ ਤਾਂ ਐਨਆਰਆਈ ਸੰਮੇਲਨ ਦੌਰਾਨ ਆਪਣੀ ਸਮੱਸਿਆ ਦਾ ਜ਼ਿਕਰ ਕੀਤਾ ਸੀ ਜਾਂ ਕੰਟਰੋਲ ਰੂਮ &&num;8216&semi;ਚ ਦਰਜ ਕਰਵਾਇਆ ਸੀ। ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੰਮ ਕੀਤਾ ਜਾ ਰਿਹਾ ਹੈ। ਮਾਮਲੇ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਨਿੱਜੀ ਦਿਲਚਸਪੀ ਦਿਖਾਈ ਹੈ। ਇਸ ਮੌਕੇ ਧਾਲੀਵਾਲ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਕੇਸ ਅਦਾਲਤ ਵਿੱਚ ਸੁਣਵਾਈ ਅਧੀਨ ਹਨ&comma; ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮਾਮਲਿਆਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਬਹੁਤ ਜਲਦ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਧਾਲੀਵਾਲ ਨੇ ਸਮੂਹ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਸ੍ਰੀ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਵਿਦੇਸ਼ਾਂ ਵਿੱਚ ਜਾ ਕੇ ਕਾਮਯਾਬੀ ਹਾਸਿਲ ਕਰਨ ਵਾਲੇ ਪੰਜਾਬੀਆਂ ਨੂੰ ਵੀ ਆਪਣੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮਕਸਦ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version