ਪੰਜਾਬ ਸਰਕਾਰ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਵੇਗੀ : ਡਾ ਬਲਜੀਤ ਕੌਰ


ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 3,763 ਅਨੁਸੂਚਿਤ ਜਾਤੀ ਬਹੁਲਤਾ ਵਾਲੇ ਪਿੰਡਾਂ ਨੂੰ ‘ਆਦਰਸ਼ ਪਿੰਡਾਂ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦਾ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ। ਡਾ ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਕਮ ਦੀ ਵਰਤੋਂ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸਸੀ) ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੜਾਅਵਾਰ ਢੰਗ ਨਾਲ ਚੁਣੇ ਗਏ ਸਾਰੇ 3,763 ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਜਾਰੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਰਾਜ ਬਣਾਉਣਾ ਹੈ ਜਿੱਥੇ ਵਿਕਾਸ ਦੀ ਰੋਸ਼ਨੀ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਨਿਆਂ, ਸਮਾਨਤਾ ਅਤੇ ਸਰਬਪੱਖੀ ਵਿਕਾਸ ਦੇ ਸੰਕਲਪ ਨੂੰ ਸਾਕਾਰ ਕਰਦੇ ਹੋਏ ਗ੍ਰਾਮੀਣ ਖੇਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਕਮ ਨਾਲ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਪਿੰਡਾਂ ਵਿੱਚ ਪਖਾਨੇ ਦੀਆਂ ਸਹੂਲਤਾਂ ਦੀ ਉਸਾਰੀ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਹੋਣਗੇ। ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਵਿੱਚ ਸਵੱਛਤਾ, ਵਾਤਾਵਰਣ ਵਿੱਚ ਸੁਧਾਰ, ਸੁਰੱਖਿਅਤ ਵਾਤਾਵਰਣ ਅਤੇ ਬਿਹਤਰ ਜਨਤਕ ਸਹੂਲਤਾਂ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਿਰਫ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਬਲਕਿ ਪਿੰਡਾਂ ਵਿੱਚ ਰਹਿਣ ਵਾਲੇ ਬੱਚਿਆਂ, ਔਰਤਾਂ, ਬਜ਼ੁਰਗਾਂ ਅਤੇ ਹਰ ਪਰਿਵਾਰ ਲਈ ਬਿਹਤਰ ਜੀਵਨ ਮਿਆਰ, ਸਨਮਾਨ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਹ ਪਹਿਲਕਦਮੀ ਪੇਂਡੂ ਭਾਈਚਾਰਿਆਂ ਨੂੰ ਮਜ਼ਬੂਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਵਿਕਾਸ ਪੱਖੋਂ ਸਵੈ-ਨਿਰਭਰ ਬਣਾਉਣ ਵਿੱਚ ਮਦਦਗਾਰ ਹੋਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ 201 ਕਰੋੜ ਰੁਪਏ ਜਾਰੀ ਕਰਨਾ ਇਸ ਮੈਗਾ ਵਿਕਾਸ ਯੋਜਨਾ ਦਾ ਪਹਿਲਾ ਪੜਾਅ ਹੈ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੜਾਅਵਾਰ ਢੰਗ ਨਾਲ ਵਧੇਰੇ ਵਿੱਤੀ ਸਹਾਇਤਾ ਜਾਰੀ ਕਰਕੇ ਸਾਰੇ ਚੁਣੇ ਗਏ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ। ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ, ਲੋਕ-ਪੱਖੀ ਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਪੂਰੇ ਇਰਾਦੇ ਨਾਲ ਅੱਗੇ ਵਧਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਪਿੰਡ ਤਰੱਕੀ ਅਤੇ ਖੁਸ਼ਹਾਲੀ ਦੀ ਯਾਤਰਾ ਵਿੱਚ ਬਰਾਬਰ ਦਾ ਭਾਈਵਾਲ ਬਣੇ।

ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.

Leave a Reply

Your email address will not be published. Required fields are marked *