ਪੰਜਾਬ: ਸੁਧੀਰ ਸੂਰੀ ਕਾਂਡ ਤੋਂ ਬਾਅਦ ਸ਼ਿਵ ਸੈਨਾ ਆਗੂ ਨੂੰ ਬੁਲੇਟ ਪਰੂਫ਼ ਜੈਕੇਟ ਮਿਲੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਵਿਗੜਦੇ ਹਾਲਾਤ ਨੂੰ ਲੈ ਕੇ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਲੁਧਿਆਣਾ ਸ਼ਿਵ ਸੈਨਾ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਅਮਿਤ ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਸਵੇਰ ਤੋਂ ਸ਼ਾਮ ਤੱਕ ਉਨ੍ਹਾਂ ਦੀ ਹਰ ਗਤੀਵਿਧੀ ‘ਤੇ ਨਜ਼ਰ ਰੱਖ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਅਰੋੜਾ ਨੂੰ ਦਿੱਤੀ ਗਈ ਬੁਲੇਟ ਪਰੂਫ ਜੈਕਟ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਬੰਦੂਕਧਾਰੀ ਨੇ ਬੁਲੇਟ ਪਰੂਫ ਜੈਕੇਟ ਪਾਈ ਹੋਈ ਹੈ।