ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਏਡੀਜੀਪੀ ਜੇਲ ਨੂੰ ਕੀਤਾ ਤਲਬ


ਪੰਜਾਬ-ਹਰਿਆਣਾ ਹਾਈਕੋਰਟ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਮਾਰਚ 2023 ‘ਚ ਜਾਰੀ ਇੰਟਰਵਿਊ ‘ਤੇ ਏਡੀਜੀਪੀ ਜੇਲ ਨੂੰ ਤਲਬ ਕੀਤਾ ਹੈ। ਹਾਈ ਕੋਰਟ ਨੇ ਇਹ ਹੁਕਮ ਉਦੋਂ ਦਿੱਤੇ ਜਦੋਂ ਸਰਕਾਰ ਨੇ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਹੀਂ ਕੀਤੀ। ਹਾਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ ਅਗਲੀ ਸੁਣਵਾਈ ‘ਤੇ ਹਾਈਕੋਰਟ ‘ਚ ਪੇਸ਼ ਹੋ ਕੇ ਦੱਸਣ ਕਿ ਇਸ ਮਾਮਲੇ ‘ਚ ਹੁਣ ਤੱਕ ਕੀ ਕੀਤਾ ਗਿਆ ਹੈ। ਜੇਲ੍ਹਾਂ ਵਿੱਚ ਮੋਬਾਈਲਾਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਸੀ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹ ਵਿੱਚ ਆ ਕੇ ਜਵਾਬ ਦੇਣ। ਇਸ ਕੇਸ ਵਿੱਚ ਹਾਈ ਕੋਰਟ ਦੀ ਸਹਾਇਤਾ ਕਰ ਰਹੇ ਵਕੀਲ ਤਨੂ ਬੇਦੀ ਨੇ ਦੱਸਿਆ ਕਿ ਮਾਰਚ ਵਿੱਚ ਇਸ ਮਾਮਲੇ ਵਿੱਚ ਜਾਂਚ ਕਮੇਟੀ ਬਣਾਈ ਗਈ ਸੀ ਪਰ ਅੱਜ ਤੱਕ ਜਾਂਚ ਮੁਕੰਮਲ ਨਹੀਂ ਹੋਈ। ਇਹ ਇੱਕ ਬਹੁਤ ਵੱਡਾ ਸਵਾਲ ਹੈ। ਸਰਕਾਰ ਦੀ ਕਾਰਵਾਈ ‘ਤੇ ਹਾਈਕੋਰਟ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਅਸੀਂ ਸਰਕਾਰ ਦੀ ਕਾਰਵਾਈ ਦਾ ਇੰਤਜ਼ਾਰ ਕਰ ਰਹੇ ਹਾਂ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *