ਭਾਰਤੀ ਚੋਣ ਕਮਿਸ਼ਨ ਅੱਜ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਜਿਨ੍ਹਾਂ ਪੰਜ ਰਾਜਾਂ ਵਿੱਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਸ਼ਾਮਲ ਹਨ। ਦੁਪਹਿਰ 12 ਵਜੇ ਪੋਲਿੰਗ ਦੀਆਂ ਤਰੀਕਾਂ, ਗੇੜਾਂ ਦੀ ਗਿਣਤੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਅਤੇ ਵਾਪਸ ਲੈਣ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਬੁਲਾਈ ਹੈ। ਚੋਣ ਕਮਿਸ਼ਨ ਆਮ ਤੌਰ ‘ਤੇ ਵਿਧਾਨ ਸਭਾ ਦੀ ਮਿਆਦ ਖਤਮ ਹੋਣ ਤੋਂ ਛੇ ਤੋਂ ਅੱਠ ਹਫ਼ਤੇ ਪਹਿਲਾਂ ਚੋਣ ਪ੍ਰੋਗਰਾਮ ਦਾ ਐਲਾਨ ਕਰਦਾ ਹੈ।
ਪੰਜਾਂ ਵਿੱਚੋਂ ਦੋ ਰਾਜਾਂ ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕਾਂਗਰਸ ਸੱਤਾ ਵਿੱਚ ਹੈ, ਜਦਕਿ ਮੱਧ ਪ੍ਰਦੇਸ਼ ਵਿੱਚ ਭਾਜਪਾ ਸੱਤਾਧਾਰੀ ਪਾਰਟੀ ਹੈ। ਕੇਸੀਆਰ ਦੀ ਅਗਵਾਈ ਵਾਲੀ ਬੀਆਰਐਸ ਤੇਲੰਗਾਨਾ ਵਿੱਚ ਅਤੇ ਮਿਜ਼ੋ ਨੈਸ਼ਨਲ ਫਰੰਟ ਮਿਜ਼ੋਰਮ ਵਿੱਚ ਸੱਤਾ ਵਿੱਚ ਹੈ। ਸੂਤਰਾਂ ਨੇ ਦੱਸਿਆ ਕਿ ਰਾਜਸਥਾਨ, ਮੱਧ ਪ੍ਰਦੇਸ਼, ਮਿਜ਼ੋਰਮ ਅਤੇ ਤੇਲੰਗਾਨਾ ਵਿੱਚ 2018 ਵਿੱਚ ਪਿਛਲੀ ਵਾਰ ਵਾਂਗ ਇੱਕੋ ਪੜਾਅ ਵਿੱਚ ਚੋਣਾਂ ਹੋ ਸਕਦੀਆਂ ਹਨ। 2018 ਦੀ ਤਰ੍ਹਾਂ ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ ਵੋਟਾਂ ਪੈਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਪੰਜ ਰਾਜਾਂ ਵਿੱਚ ਮਤਦਾਨ ਦੀਆਂ ਤਰੀਕਾਂ ਵੱਖ-ਵੱਖ ਹੋ ਸਕਦੀਆਂ ਹਨ। ਪੂਰੀ ਸੰਭਾਵਨਾ ਹੈ ਕਿ ਸਾਰੇ ਪੰਜ ਰਾਜਾਂ ਵਿੱਚ ਇੱਕੋ ਸਮੇਂ ਵੋਟਾਂ ਦੀ ਗਿਣਤੀ ਹੋਵੇਗੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.