ਫਗਵਾੜਾ ਵਿਖੇ ਪੰਜਾਬ ਸਰਕਾਰ ਵੱਲੋਂ ਸਫਲਤਾਪੂਰਵਕ ਚਲਾਏ ਜਾ ਰਹੇ ਸੈਂਟਰ ਆਫ ਐਕਸੀਲੈਂਸ; ਵਿਸ਼ਵ ਬੈਂਕ ਦੇ ਪ੍ਰਧਾਨ ਵੱਲੋਂ ਕੇਂਦਰ ਦੇ ਕੰਮਕਾਜ ਦੀ ਸਮੀਖਿਆ


ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ‘ਸੈਂਟਰ ਆਫ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕਰਨ ਤੋਂ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਬਾਅਦ ਇਸ ਕੇਂਦਰ ਵਿੱਚ 32 ਲੜਕੀਆਂ ਸਮੇਤ 140 ਦੇ ਕਰੀਬ ਉਮੀਦਵਾਰ ਵੱਖ-ਵੱਖ ਨੌਕਰੀਆਂ (ਨੌਕਰੀ ਦੀਆਂ ਭੂਮਿਕਾਵਾਂ) ਲਈ ਸਿਖਲਾਈ ਪ੍ਰਾਪਤ ਕਰ ਰਹੇ ਹਨ। ਵਿਸ਼ਵ ਬੈਂਕ ਦੇ ਪ੍ਰਧਾਨ ਸ਼੍ਰੀ ਅਜੈ ਬੰਗਾ ਨੇ ਅੱਜ ਇੱਥੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ (MSDE) ਦੇ ਅਧਿਕਾਰੀਆਂ ਨਾਲ ਇਸ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕੀਤੀ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਦੇ ਪ੍ਰਧਾਨ ਅੱਗੇ ਸੈਂਟਰ ਆਫ ਐਕਸੀਲੈਂਸ ਦੀ ਕਾਰਗੁਜ਼ਾਰੀ ਦਿਖਾਉਣ ਲਈ ਚੁਣੇ ਗਏ ਚਾਰ ਰਾਜਾਂ ਵਿੱਚ ਪੰਜਾਬ ਦਾ ਨਾਂ ਵੀ ਸ਼ਾਮਲ ਸੀ। ਚੁਣੇ ਗਏ ਬਾਕੀ ਤਿੰਨ ਰਾਜਾਂ ਵਿੱਚ ਕਰਨਾਟਕ, ਓਡੀਸ਼ਾ ਅਤੇ ਮਹਾਰਾਸ਼ਟਰ ਸ਼ਾਮਲ ਹਨ। ਡੇਰਾ ਪ੍ਰੇਮੀਆਂ ਲਈ ਖੁਸ਼ਖਬਰੀ, ਰਾਮ ਰਹੀਮ ਆਇਆ ਜੇਲ੍ਹ ਤੋਂ ਬਾਹਰ, ਪ੍ਰੇਮੀਆਂ ਲਈ ਇਹ ਸਮਾਂ ਸਭ ਤੋਂ ਖਾਸ ਹੈ ਪੰਜਾਬ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਵਿਸ਼ਵ ਬੈਂਕ ਦੀ ਫੰਡਿੰਗ ‘ਸੰਕਲਪ’ ਸਕੀਮ ਤਹਿਤ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ ਕੀਤੀ ਗਈ ਸੀ। ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀ.ਐਸ.ਡੀ.ਐਮ.) ਨੇ ਫਗਵਾੜਾ ਵਿਖੇ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ 9 ਫਰਵਰੀ, 2023 ਨੂੰ ਐਸੋਸੀਏਟਿਡ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ ਆਫ਼ ਇੰਡੀਆ (ਐਸੋਚੈਮ) ਨਾਲ ਸਮਝੌਤਾ ਕੀਤਾ ਸੀ ਅਤੇ ਇਸ ਸੈਂਟਰ ਦਾ ਉਦਘਾਟਨ 26 ਮਈ ਨੂੰ ਕੀਤਾ ਗਿਆ ਸੀ।ਮੀਟਿੰਗ ਦੌਰਾਨ ਸ੍ਰੀ ਅਜੇ ਬੰਗਾ ਨੇ ਐਕਸੀਲੈਂਸ ਸੈਂਟਰ ਵਿਖੇ ਸਿਖਲਾਈ ਲੈ ਰਹੀਆਂ ਮਹਿਲਾ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ। NDA ਗਠਜੋੜ ਨੂੰ ਝਟਕਾ! ਭਾਜਪਾ ਲਈ ਮੁਸੀਬਤ! | D5 Channel Punjabi ਇਸ ਕੇਂਦਰ ਦੀ ਸਥਾਪਨਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੁਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ COE ਸਫਲਤਾਪੂਰਵਕ ਕੰਮ ਕਰ ਰਿਹਾ ਹੈ, ਜਿਸ ਵਿੱਚ 32 ਲੜਕੀਆਂ ਸਮੇਤ ਕੁੱਲ 140 ਉਮੀਦਵਾਰ ਹਨ। ਇਹ ਉਮੀਦਵਾਰ ਆਟੋਮੋਟਿਵ ਮਸ਼ੀਨ ਆਪਰੇਟਰ, ਫਿਟਰ ਇਲੈਕਟ੍ਰੀਕਲ ਅਤੇ ਇਲੈਕਟ੍ਰਾਨਿਕ ਅਸੈਂਬਲੀ ਸਮੇਤ ਹੋਰ ਨੌਕਰੀਆਂ ਲਈ ਸਿਖਲਾਈ ਲੈ ਰਹੇ ਹਨ। ਸੈਂਟਰ ਆਫ਼ ਐਕਸੀਲੈਂਸ ਵਿਖੇ ਕੁੱਲ 2000 ਉਮੀਦਵਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਸੈਂਟਰ ਆਫ ਐਕਸੀਲੈਂਸ ਮਹਿਲਾ ਸਸ਼ਕਤੀਕਰਨ ‘ਤੇ ਕੇਂਦ੍ਰਿਤ ਹੈ ਅਤੇ ਇਸ ਦਾ ਉਦੇਸ਼ ਗੈਰ-ਰਵਾਇਤੀ ਖੇਤਰਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *