ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਰੱਖਣਗੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ


ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ 10 ਜਨਵਰੀ ਦਿਨ ਬੁੱਧਵਾਰ ਨੂੰ ਹੁਸ਼ਿਆਰਪੁਰ ਆ ਰਹੇ ਹਨ। ਉਹ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸ਼ਿਆਰਪੁਰ-ਫਗਵਾੜਾ ਚਾਰ ਮਾਰਗੀ ਅਤੇ ਫਗਵਾੜਾ ਅਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਰੱਖਣਗੇ। ਉਹ ਦੁਪਹਿਰ 12 ਵਜੇ ਦੁਸਹਿਰਾ ਗਰਾਊਂਡ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਦੇ ਚਹੁੰ ਮਾਰਗੀ ਹੋਣ ਨਾਲ ਹੁਸ਼ਿਆਰਪੁਰ ਦਾ ਵਿਕਾਸ ਨਵੀਆਂ ਬੁਲੰਦੀਆਂ ‘ਤੇ ਪਹੁੰਚੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ ਅਤੇ ਲੁਧਿਆਣਾ ਤੋਂ ਆਉਣ ਵਾਲੇ ਲੋਕ ਹੁਣ ਬਾਈਪਾਸ ਰਾਹੀਂ ਸਿੱਧੇ ਹੁਸ਼ਿਆਰਪੁਰ ਜਾ ਸਕਣਗੇ। ਇਸ ਨਾਲ ਟਰੈਫਿਕ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਫਗਵਾੜਾ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ 10 ਜਨਵਰੀ ਨੂੰ ਸਵੇਰੇ 10 ਵਜੇ ਜਨਤਾ ਕੀ ਰਸੋਈ ਹਰਗੋਬਿੰਦ ਨਗਰ ਵਿਖੇ ਪਹੁੰਚਣ ਦੀ ਅਪੀਲ ਕੀਤੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *