ਫਰੀਦਕੋਟ ਦੀ ਰਹਿਣ ਵਾਲੀ ਇੱਕ ਲੜਕੀ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਦੋਂ ਦੋ ਦਿਨ ਤੱਕ ਪਰਿਵਾਰ ਦੀ ਕੋਈ ਸੁਣਵਾਈ ਨਾ ਹੋਈ ਤਾਂ ਫਰੀਦਕੋਟ ਰਹਿੰਦੇ ਪਰਿਵਾਰ ਨੇ ਕੈਨੇਡਾ ਰਹਿੰਦੇ ਉਸ ਦੇ ਦੋਸਤ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ ਅਤੇ ਲੜਕੀ ਦੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਗਿਆ। ਬੱਚੀ ਦੀ ਲਾਸ਼ ਬੈੱਡ ‘ਤੇ ਪਈ ਸੀ। ਕੈਨੇਡੀਅਨ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਪਛਾਣ ਫਰੀਦਕੋਟ ਦੀ ਬਲਬੀਰ ਬਸਤੀ ਦੇ ਰਹਿਣ ਵਾਲੇ ਨਵਨੀਤ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਸਥਾਨਕ ਬਲਬੀਰ ਬਸਤੀ ਦੇ ਰਹਿਣ ਵਾਲੇ ਗੁਰਪ੍ਰਤਾਪ ਸਿੰਘ ਦੀਆਂ ਦੋ ਲੜਕੀਆਂ ਹਨ। ਜਿਨ੍ਹਾਂ ਵਿੱਚੋਂ ਵੱਡੀ ਲੜਕੀ ਨਵਨੀਤ ਕੌਰ ਦਾ ਵਿਆਹ 1 ਅਕਤੂਬਰ 2023 ਨੂੰ ਕੀਤਾ ਸੀ। ਇਸ ਤੋਂ ਬਾਅਦ ਉਹ 12 ਦਸੰਬਰ ਨੂੰ ਸਟੱਡੀ ਵੀਜ਼ੇ ‘ਤੇ ਉਹ ਕੈਨੇਡਾ ਚਲੀ ਗਈ ਸੀ ਤੇ ਹੁਣ ਪਰਿਵਾਰ ਉਸ ਦਾ ਪਤੀ ਵੀ ਉੱਥੇ ਜਾਣ ਦੀ ਤਿਆਰੀ ‘ਚ ਸੀ, ਪਰ ਬੀਤੇ ਦਿਨ ਉਨ੍ਹਾਂ ਦੀ ਬੇਟੀ ਦੀ ਮੌਤ ਦੀ ਖਬਰ ਸਾਹਮਣੇ ਆ ਗਈ। ਜਿਸ ਨੇ ਉਨ੍ਹਾਂ ਦੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸੋਗ ‘ਚ ਡੁੱਬਿਆ ਹੋਇਆ ਹੈ ਅਤੇ ਗੁਆਂਢੀ-ਰਿਸ਼ਤੇਦਾਰ ਉਨ੍ਹਾਂ ਨੂੰ ਦਿਲਾਸਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਇੰਨੀ ਦੂਰ ਰਹਿ ਰਹੀ ਧੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਉਸ ਨੂੰ ਦੇਖਣ ਦੀ ਇੱਛਾ ਉਨ੍ਹਾਂ ਦੇ ਹੰਝੂ ਰੁਕਣ ਨਹੀਂ ਦੇ ਰਹੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
