ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਫਰੀਦਕੋਟ ਵੂਮੈਨ ਸੈੱਲ ਵਿੱਚ ਤਾਇਨਾਤ ਮਹਿਲਾ ਏਐਸਆਈ ਹਰਜਿੰਦਰ ਕੌਰ ਨੂੰ 75,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਮਹਿਲਾ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ, ਤਹਿਸੀਲ ਜੈਤੋ, ਫਰੀਦਕੋਟ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਇਹ ਮਾਮਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦੇ ਰਹਿਣ ਵਾਲੇ ਗੁਰਸਿਮਰਤ ਸਿੰਘ ਨਾਲ ਹੋਇਆ ਹੈ। ਉਹ ਕੈਨੇਡੀਅਨ ਹੈ। ਉਸ ਨੇ ਆਪਣੇ ਐਨਆਰਆਈ ਪਤੀ ਖ਼ਿਲਾਫ਼ ਐਸਐਸਪੀ ਦਫ਼ਤਰ ਫਰੀਦਕੋਟ ਵਿੱਚ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ।ਇਸ ਮਾਮਲੇ ਦੀ ਜਾਂਚ ਏਐਸਆਈ ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ ਨੇ ਦੋਸ਼ੀ ਧਿਰ ਖਿਲਾਫ ਕਾਰਵਾਈ ਕਰਨ ਲਈ ਉਸ ਤੋਂ ਪਹਿਲਾਂ ਹੀ 75,000 ਰੁਪਏ ਦੀ ਰਿਸ਼ਵਤ ਲੈ ਲਈ ਸੀ। ਹੁਣ ਮੁਲਜ਼ਮ ਪਤੀ ਅਤੇ ਸਹੁਰੇ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਦੇ ਬਦਲੇ ਇੱਕ ਲੱਖ ਰੁਪਏ ਹੋਰ ਮੰਗ ਰਹੀ ਹੈ। ਉਨ੍ਹਾਂ ਦੋਸ਼ੀ ਏ.ਐਸ.ਆਈ ਦੀ ਕਾਲ ਰਿਕਾਰਡਿੰਗ ਵੀ ਵਿਜੀਲੈਂਸ ਬਿਓਰੋ ਨੂੰ ਦਿੱਤੀ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਓਰੋ, ਫਿਰੋਜ਼ਪੁਰ ਰੇਂਜ ਦੇ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਿਸ ਕਾਰਨ ਅੱਜ ਮਹਿਲਾ ਏਐਸਆਈ ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
