ਫਰੀਦਕੋਟ ਕੇਂਦਰੀ ਮਾਡਰਨ ਜੇਲ ਫਰੀਦਕੋਟ ਤੋਂ 8 ਮੋਬਾਇਲ ਫੋਨ ਬਰਾਮਦ, ਪੁਲਸ ਨੇ ਕੀਤਾ ਪਰਚਾ ਦਰਜ ਫਰੀਦਕੋਟ: ਫਰੀਦਕੋਟ ਕੇਂਦਰੀ ਮਾਡਰਨ ਜੇਲ ‘ਚੋਂ ਤਲਾਸ਼ੀ ਦੌਰਾਨ ਹੋਰ ਡਿਜੀਟਲ ਯੰਤਰ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੀਆਂ ਬੈਰਕਾਂ ਵਿੱਚ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਘੱਟੋ-ਘੱਟ 8 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੈ। ਜੇਲ ਦੇ ਸਹਾਇਕ ਸੁਪਰਡੈਂਟ ਸ਼ਿਵਮ ਤੇਜ ਸਿੰਗਲਾ ਦੀ ਸ਼ਿਕਾਇਤ ‘ਤੇ ਪੁਲਸ ਨੇ ਜੇਲ ਦੇ ਕੈਦੀ ਸੁਖਦੇਵ ਸਿੰਘ, ਰਾਹੁਲ ਕੋਲੋਂ ਇਕ-ਇਕ ਮੋਬਾਇਲ ਫੋਨ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜੇਲ੍ਹ ਦੇ ਬਾਥਰੂਮਾਂ ਵਿੱਚੋਂ ਹੋਰ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ ਜੇਲ ‘ਚ ਬੰਦ ਗੈਂਗਸਟਰ ਜਾਂ ਹੋਰ ਜੇਲ ਦੇ ਕੈਦੀ ਇਨ੍ਹਾਂ ਯੰਤਰਾਂ ਦੀ ਵਰਤੋਂ ਜੇਲ ਦੇ ਅੰਦਰੋਂ ਹੀ ਆਪਣਾ ਨੈੱਟਵਰਕ ਚਲਾਉਣ ਲਈ ਕਰਦੇ ਸਨ। ਇਹ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਦਾ ਅੰਤ
