ਅੰਮ੍ਰਿਤਸਰ: ਭਾਰਤ ਵਿੱਚ ਫਿਨਲੈਂਡ ਦੀ ਰਾਜਦੂਤ ਸ੍ਰੀਮਤੀ ਰਿਤਵਾ ਕਾਕੂ ਨੇ ਆਪਣੇ ਪਰਿਵਾਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼੍ਰੀਮਤੀ ਰਿਤਵਾ ਕਾਕੂ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਿੱਖਾਂ ਵੱਲੋਂ ਦਿੱਤੀ ਜਾਂਦੀ ਲੰਗਰ ਸੇਵਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇੱਥੇ ਪਹੁੰਚ ਕੇ ਸਿੱਖ ਸੱਭਿਆਚਾਰ ਤੋਂ ਮਿਹਨਤ, ਸਿਮਰਨ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ: ਸਤਨਾਮ ਸਿੰਘ, ਸੂਚਨਾ ਅਧਿਕਾਰੀ ਸਰਬਜੀਤ ਸਿੰਘ ਅਤੇ ਸ: ਰਣਧੀਰ ਸਿੰਘ ਹਾਜ਼ਰ ਸਨ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
