ਫਿਰੋਜ਼ਪੁਰ ਜੇਲ੍ਹ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਗ੍ਰਿਫ਼ਤਾਰ ਫ਼ਿਰੋਜ਼ਪੁਰ ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ, ਪੰਜਾਬ ਦੀ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਧਾਲੀਵਾਲ ਨੂੰ ਫਿਰੋਜ਼ਪੁਰ ਪੁਲਿਸ ਨੇ ਜੇਲ੍ਹ ‘ਚ ਬੰਦ ਗੈਂਗਸਟਰਾਂ, ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਅਤੇ ਵੱਡੀ ਪੱਧਰ ‘ਤੇ ਪੈਸੇ ਵਸੂਲਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ।