ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਫਿਰੋਜ਼ਪੁਰ ਸਿਟੀ ਦੇ ਐਸ.ਐਚ.ਓ. ਨੇ ਬਹਾਦਰੀ ਦਿਖਾਉਂਦੇ ਹੋਏ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੂੰ ਕਾਰ ‘ਚ ਹੈਰੋਇਨ ਦੀ ਤਸਕਰੀ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਿਰੋਜ਼ਪੁਰ ਸਿਟੀ ਦੇ ਐੱਸ.ਐੱਚ.ਓ. ਮੋਹਿਤ ਧਵਨ ਨੇ ਸਵਿਫਟ ਕਾਰ ‘ਚ ਸਵਾਰ ਦੋ ਨਸ਼ਾ ਤਸਕਰਾਂ ਦੇ ਪਿੱਛੇ ਆਪਣੀ ਗੱਡੀ ਭਜਾਈ ਅਤੇ 10 ਕਿਲੋਮੀਟਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ। ਪੁਲਿਸ ਨੇ ਤਸਕਰਾਂ ਦੇ ਟਾਇਰਾਂ ‘ਤੇ ਫਾਇਰਿੰਗ ਵੀ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਮੁਤਾਬਕ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਐਸਐਚਓ ਮੋਹਿਤ ਧਵਨ ਦੀ ਬਹਾਦਰੀ ਸਾਫ਼ ਵੇਖੀ ਜਾ ਸਕਦੀ ਹੈ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਪੰਜਾਬ ਪੁਲਿਸ ਦੀ ਅਜਿਹੀ ਬਹਾਦਰੀ ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।