Site icon Geo Punjab

ਫਿਲੀਪੀਨਜ਼ ‘ਚ ਆਇਆ ਜ਼ਬਰਦਸਤ ਭੂਚਾਲ, ਰਿਕਟਰ ਪੈਮਾਨੇ ‘ਤੇ ਤੀਬਰਤਾ 7.1


ਮਨੀਲਾ: ਫਿਲੀਪੀਨਜ਼ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਯੂਐਸ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ ਬੁੱਧਵਾਰ ਨੂੰ ਲੁਜੋਨ ਟਾਪੂ ‘ਤੇ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ। ਭੂ-ਵਿਗਿਆਨੀਆਂ ਨੇ ਦੱਸਿਆ ਕਿ ਰਾਜਧਾਨੀ ਮਨੀਲਾ ਸਮੇਤ ਕਈ ਇਲਾਕਿਆਂ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਨ੍ਹਾਂ ਝਟਕਿਆਂ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਅਬਰਾ ਸੂਬੇ ਦੇ ਡੋਲੋਰੇਸ ਸ਼ਹਿਰ ਤੋਂ ਲਗਭਗ 11 ਕਿਲੋਮੀਟਰ ਪੂਰਬ-ਦੱਖਣ ‘ਚ ਸੀ। ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਦੇ ਝਟਕੇ 30 ਸਕਿੰਟ ਜਾਂ ਇਸ ਤੋਂ ਵੱਧ ਸਮੇਂ ਤੱਕ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version