ਚੰਡੀਗੜ੍ਹ: ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਲੇ ਦਿਨ 10 ਮਈ, 2023 (ਬੁੱਧਵਾਰ) ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਹ ਕਦਮ ਪੰਜਾਬ ਵਿੱਚ ਸਥਿਤ ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਜੋ ਕਿ ਜਲੰਧਰ ਦੇ ਵੋਟਰ ਹਨ, ਆਪਣੀ ਵੋਟ ਪਾਉਣ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
