ਬਠਿੰਡਾ ਵਿੱਚ 88 ਕਰੋੜ ਦੀ ਲਾਗਤ ਨਾਲ ਬਣਨਗੇ ਦੋ ਰੇਲਵੇ ਓਵਰ ਬ੍ਰਿਜ : ਹਰਭਜਨ ਸਿੰਘ ਈ.ਟੀ.ਓ.



ਇਸ ਪੁਲ ਦੀ ਤਜਵੀਜ਼ ਦੀ ਪੜਤਾਲ ਲਈ 3 ਨਿਗਰਾਨ ਇੰਜਨੀਅਰਾਂ ਦੀ ਹਰਭਜਨ ਸਿੰਘ ਈਟੀਓ ਕਮੇਟੀ ਬਣਾਈ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿੱਚ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ 88.94 ਕਰੋੜ ਰੁਪਏ ਦੀ ਲਾਗਤ ਨਾਲ ਦੋ ਰੇਲਵੇ ਓਵਰਪਾਸ ਬਣਾਏ ਜਾਣਗੇ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਬਣਨ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ’ਤੇ 50.86 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪੁਲ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ 3 ਸਾਲਾਂ ਵਿੱਚ ਸ਼ੁਰੂ ਕਰਕੇ ਮੁਕੰਮਲ ਕਰ ਲਿਆ ਜਾਵੇਗਾ। ਮੁਲਤਾਨੀਆ ਪੁਲ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਪੁਲ ਦੀ ਤਜਵੀਜ਼ ਦੀ ਘੋਖ ਕਰਨ ਲਈ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਉਪਰੰਤ ਇਹ ਪ੍ਰੋਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਪੁਲ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਪੁਲ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲ ਦੇ ਨਿਰਧਾਰਿਤ ਸਮੇਂ ਅੰਦਰ ਬਣ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਸਾਰੀ ਦੌਰਾਨ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ’ਤੇ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਆਵਾਜਾਈ ਚਲਦੀ ਰਹੇਗੀ। ਦਾ ਅੰਤ

Leave a Reply

Your email address will not be published. Required fields are marked *