ਫਰੀਦਕੋਟ (ਪੱਤਰ ਪ੍ਰੇਰਕ): ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਰਗਾੜੀ ਇਨਸਾਫ਼ ਮੋਰਚੇ ਦੇ ਮੈਂਬਰਾਂ ਵੱਲੋਂ ਸਰਕਾਰ ਨੂੰ ਦਿੱਤੇ ਅਲਟੀਮੇਟਮ ਤੋਂ ਬਾਅਦ ਨੈਸ਼ਨਲ ਹਾਈਵੇ 54 ਬਠਿੰਡਾ-ਅੰਮ੍ਰਿਤਸਰ ਰੋਡ ਨੂੰ ਪੱਕੇ ਤੌਰ ’ਤੇ ਜਾਮ ਕੀਤਾ ਜਾਵੇਗਾ। ਅੱਜ ਦੇ ਸਮਾਗਮ ਵਿੱਚ ਸਿੱਖ ਜੱਥੇਬੰਦੀਆਂ ਵੱਡੀ ਪੱਧਰ ’ਤੇ ਸ਼ਾਮਲ ਹੁੰਦੀਆਂ ਨਜ਼ਰ ਆਉਣਗੀਆਂ। ਉੱਥੇ ਹੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸਮਾਗਮ ਦੁਪਹਿਰ ਕਰੀਬ 12 ਵਜੇ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਵੀ ਮੋਰਚੇ ਦੇ ਮੈਂਬਰਾਂ ਵੱਲੋਂ ਹਾਈਵੇਅ ਜਾਮ ਕੀਤਾ ਗਿਆ ਸੀ ਪਰ ਫਿਰ ਸਰਕਾਰ ਦੇ ਭਰੋਸੇ ‘ਤੇ ਭਗਵੰਤ ਮਾਨ ਨੇ ਜਾਮ ਖੋਲ੍ਹ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
