ਬਰਤਾਨਵੀ ਫੌਜ ਦੇ ਅਧਿਕਾਰੀਆਂ ਦੇ ਵਫਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ


ਬ੍ਰਿਟਿਸ਼ ਫੌਜ ਅੰਦਰ ਸਿੱਖ ਪਛਾਣ ਬਾਰੇ ਡਿਫੈਂਸ ਸਿੱਖ ਨੈੱਟਵਰਕ ਯੂ.ਕੇ. ਦਾ ਸ਼ਲਾਘਾਯੋਗ ਕੰਮ : ਐਡਵੋਕੇਟ ਧਾਮੀ ਅੰਮ੍ਰਿਤਸਰ : ਬਰਤਾਨਵੀ ਫੌਜ ਦੇ ਅਧਿਕਾਰੀਆਂ ਦੇ ਵਫਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਫ਼ਦ ਦੇ ਮੈਂਬਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ‘ਤੇ ਵਫ਼ਦ ਦੇ ਨਾਲ ਡਿਫੈਂਸ ਸਿੱਖ ਨੈੱਟਵਰਕ ਯੂ.ਕੇ. ਬਰਤਾਨਵੀ ਫੌਜ ਦੇ ਅਧਿਕਾਰੀ ਮੇਜਰ ਦਲਜਿੰਦਰ ਸਿੰਘ ਵਿਰਦੀ ਨੇ ਸਿੱਖ ਨੈੱਟਵਰਕ ਵੱਲੋਂ ਤਿਆਰ ਕੀਤਾ ਗਿਆ ਨਿਤਨੇਮ ਦਾ ਗੁਟਕਾ ਸਾਹਿਬ ਅਤੇ ਬ੍ਰਿਟਿਸ਼ ਫੌਜ ਵਿੱਚ ਸਿੱਖ ਪਛਾਣ ਅਤੇ ਦਸਤਾਰ ਬਾਰੇ ਛਾਪਿਆ ਗਿਆ ਸਾਹਿਤ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਭੇਟ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਆਰਮੀ ਅੰਦਰ ਡਿਫੈਂਸ ਸਿੱਖ ਨੈੱਟਵਰਕ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਬਜ਼ੁਰਗਾਂ ਦੀ ਪੁਰਾਣੀ ਰਵਾਇਤ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਅਨੁਸਾਰ ਗੁਰਬਾਣੀ ਦੇ ਨਿਤਨੇਮ ਦਾ ਗੁਟਕਾ ਸਾਹਿਬ ਤਿਆਰ ਕੀਤਾ ਗਿਆ ਹੈ, ਜੋ ਕਿ ਬਰਤਾਨਵੀ ਫੌਜ ਵਿੱਚ ਕੰਮ ਕਰਦੇ ਅੰਮ੍ਰਿਤਧਾਰੀ ਸਿੱਖਾਂ ਦੀ ਵਰਦੀ ਦਾ ਇੱਕ ਹਿੱਸਾ ਹੈ, ਜਿਸ ਨੂੰ ਸਿੱਖ ਨੇ ਆਪਣੇ ਕੋਲ ਰੱਖਣਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਅਜਿਹਾ ਅਦੁੱਤੀ ਗੁਟਕਾ ਸਾਹਿਬ ਵਿਸ਼ਵ ਯੁੱਧ ਦੌਰਾਨ ਵੀ ਬਰਤਾਨਵੀ ਫੌਜ ਵੱਲੋਂ ਸਿੱਖ ਫੌਜੀਆਂ ਨੂੰ ਦਿੱਤਾ ਗਿਆ ਸੀ ਅਤੇ ਡਿਫੈਂਸ ਸਿੱਖ ਨੈੱਟਵਰਕ ਵੀ ਇਸੇ ਤਰਜ਼ ‘ਤੇ ਇਹ ਕਾਰਜ ਕਰ ਰਿਹਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਫੌਜ ਵਿੱਚ ਸਿੱਖ ਪਛਾਣ ਅਤੇ ਦਸਤਾਰ ਸਬੰਧੀ ਸਾਹਿਤ ਵੀ ਛਾਪਿਆ ਗਿਆ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸਿੱਖ ਸੱਭਿਆਚਾਰ ਅਤੇ ਵਿਰਸੇ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਡਿਫੈਂਸ ਸਿੱਖ ਨੈੱਟਵਰਕ ਨੇ ਬ੍ਰਿਟਿਸ਼ ਆਰਮੀ ਦੀਆਂ ਤਿੰਨ ਸ਼ਾਖਾਵਾਂ ਆਰਮੀ, ਨੇਵੀ ਅਤੇ ਏਅਰ ਫੋਰਸ ਲਈ ਦਸਤਾਰ ਦੇ ਵੱਖ-ਵੱਖ ਰੰਗਾਂ ਨੂੰ ਨਿਰਧਾਰਤ ਕਰਨ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ। ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਇਸ ਵਫ਼ਦ ਨੇ ਸਾਰਾਗੜ੍ਹੀ ਜੰਗ ਦੀ ਬਰਸੀ ਸਬੰਧੀ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ, ਪਰ ਬਰਤਾਨੀਆ ਦੀ ਮਹਾਰਾਣੀ ਦੀ ਮੌਤ ਹੋਣ ਕਾਰਨ ਉਹ ਨਹੀਂ ਆ ਸਕਿਆ। ਜੋ ਹੁਣ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ‘ਚ ਕਰਵਾਏ ਜਾ ਰਹੇ ਸਮਾਗਮ ‘ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪਹੁੰਚੇ ਹਨ। ਬ੍ਰਿਟਿਸ਼ ਫੌਜ ਦੇ ਵਫਦ ਵਿੱਚ ਮੇਜਰ ਜਨਰਲ ਸੇਲੀਆ ਹਾਰਵੇ, ਮੇਜਰ ਵਰਿੰਦਰ ਸਿੰਘ ਬਾਸੀ, ਮੇਜਰ ਦਲਜਿੰਦਰ ਸਿੰਘ ਵਿਰਦੀ, ਕੈਪਟਨ ਬ੍ਰਜਿੰਦਰ ਸਿੰਘ ਨਿੱਝਰ, ਵਾਰੰਟ ਅਫਸਰ ਅਸ਼ੋਕ ਚੌਹਾਨ, ਸਾਰਜੈਂਟ ਮਨਜੀਤ ਸਿੰਘ ਝੱਜ, ਤਜਿੰਦਰ ਸਿੰਘ, ਪਰਦੀਪ ਕੌਰ, ਲਾਂਸ ਕਾਰਪੋਰਲ ਮਨਪ੍ਰੀਤ ਕੌਰ ਮੇਕਾਕ, ਹਰਮੀਤ ਸਿੰਘ ਸ਼ਾਮਲ ਸਨ। . ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ: ਪ੍ਰਤਾਪ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ: ਗੁਰਿੰਦਰਪਾਲ ਸਿੰਘ ਜੋਸਨ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸ: ਰਣਧੀਰ ਸਿੰਘ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *