ਬਰਨਾਲਾ ਜ਼ਿਲ੍ਹੇ ਦੇ ਅਕਾਸ਼ਦੀਪ ਨੇ 20 ਕਿਲੋਮੀਟਰ ਪੈਦਲ ਚੱਲ ਕੇ ਬਣਾਇਆ ਕੌਮੀ ਰਿਕਾਰਡ, ਖੇਡ ਮੰਤਰੀ ਨੇ ਦਿੱਤੀ ਵਧਾਈ


ਉਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਅਨ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨਾਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 1 ਘੰਟਾ 20 ਮਿੰਟ ਦੇ ਸਮੇਂ ਨਾਲ 20 ਕਿਲੋਮੀਟਰ ਪੈਦਲ ਚੱਲ ਕੇ ਨਵਾਂ ਰਾਸ਼ਟਰੀ ਰਿਕਾਰਡ ਕਾਇਮ ਕਰਕੇ ਉਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ੀਅਨ ਖੇਡਾਂ ਲਈ ਕੁਆਲੀਫਾਈ ਕੀਤਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਾਸ਼ਦੀਪ ਨੂੰ ਵਧਾਈ ਦਿੱਤੀ। ਖੇਡ ਮੰਤਰੀ ਨੇ ਕਿਹਾ ਕਿ ਅਕਾਸ਼ਦੀਪ ਸਿੰਘ ਨੇ ਕੌਮੀ ਪੱਧਰ ’ਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਆਕਾਸ਼ਦੀਪ ਨੇ ਰਾਂਚੀ ਵਿਖੇ 10ਵੇਂ ਇੰਡੀਅਨ ਓਪਨ ਰੇਸ ਵਾਕਿੰਗ ਮੁਕਾਬਲੇ ਵਿੱਚ ਇਹ ਪ੍ਰਾਪਤੀ ਕੀਤੀ ਹੈ। ਖੇਡ ਮੰਤਰੀ ਨੇ ਇਸ ਪ੍ਰਾਪਤੀ ਲਈ ਅਕਾਸ਼ਦੀਪ ਸਿੰਘ, ਉਸਦੇ ਮਾਤਾ-ਪਿਤਾ ਅਤੇ ਕੋਚ ਜਸਪ੍ਰੀਤ ਸਿੰਘ ਨੂੰ ਵਧਾਈ ਦਿੱਤੀ। ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਕਾਸ਼ਦੀਪ ਸਿੰਘ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਬੰਗਲੌਰ ਵਿੱਚ 20 ਕਿਲੋਮੀਟਰ ਦੌੜ ਵਿੱਚ ਪੰਜਾਬ ਲਈ ਸੋਨ ਤਗਮਾ ਜਿੱਤ ਚੁੱਕਾ ਹੈ। . ਇਸ ਤੋਂ ਇਲਾਵਾ ਅਕਾਸ਼ਦੀਪ ਨੇ ਰਾਂਚੀ (ਝਾਰਖੰਡ) ਵਿਖੇ ਹੋਈ ‘ਓਪਨ ਨੈਸ਼ਨਲ 20 ਕਿਲੋਮੀਟਰ ਰੇਸ ਵਾਕ ਚੈਂਪੀਅਨਸ਼ਿਪ’ ‘ਚ ਚਾਂਦੀ ਦਾ ਤਗਮਾ ਜਿੱਤ ਕੇ ਰਾਸ਼ਟਰੀ ਪੱਧਰ ‘ਤੇ ਹੋਰ ਵੀ ਕਈ ਪ੍ਰਾਪਤੀਆਂ ਕੀਤੀਆਂ ਹਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *