ਬਰਨਾਲਾ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਬੀ.ਬੀ.ਐਸ.ਟੇਕੇ ਬਰਨਾਲਾ ਦੇ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਬੀਰ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਚੇਅਰਮੈਨ ਸਮੇਤ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਨੇ ਜੇਲ੍ਹ ਬੰਦ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕੈਦੀਆਂ ਦੀਆਂ ਬੈਰਕਾਂ ਅਤੇ ਰਸੋਈ ਦੀ ਵੀ ਜਾਂਚ ਕੀਤੀ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਫ਼ਾਈ ਅਤੇ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਡਿਪੋਰਟੀਆਂ ਨੂੰ ਮੁਹੱਈਆ ਕਰਵਾਈ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ। ਗੁਰਬੀਰ ਸਿੰਘ ਸਕੱਤਰ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਇੱਕ ਲੀਗਲ ਏਡ ਕਲੀਨਿਕ ਚਲਾਇਆ ਜਾ ਰਿਹਾ ਹੈ, ਜਿੱਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤੇ ਜਾਂਦੇ ਹਨ ਅਤੇ ਕੈਦੀਆਂ ਨੂੰ ਇਹ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਹਨਾਂ ਨੂੰ ਕੇਸਾਂ ਬਾਰੇ ਸਾਰੀ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਈ ਜਾਂਦੀ ਹੈ। ਕੈਦੀ ਇਸ ਕਲੀਨਿਕ ਤੋਂ ਆਪਣੇ ਕੇਸ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ ਲੋੜਵੰਦ ਵੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।