Site icon Geo Punjab

ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ ਨਾ ਜਾਣ। ਭਗਵੰਤ ਮਾਨ ਦੀ ਸਿੱਧੀ ਚੇਤਾਵਨੀ, ਦੇਖੋ ਕਿਹੜੇ-ਕਿਹੜੇ ਲੋਕਾਂ ਨਾਲ ਹੋਵੇਗੀ ਸਖ਼ਤੀ? | D5 Channel Punjabi ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਕੇ ਕੰਮ ਕਰਨ ਲਈ ਕਿਹਾ। ਜਦੋਂ ਮੰਤਰੀ ਨੇ ਛਾਪਾ ਮਾਰਿਆ, ਫਿਰ ਹਾਜ਼ਰ ਹੋਏ ਸਟਾਫ਼ ਨੇ ਕਿਹਾ ‘ਜੀ ਸਰ’ VIDEO VIRAL || D5 Channel Punjabi ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਮੌਜੂਦ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version