ਬਹਿਬਲ ਕਲਾਂ (ਪੱਤਰ ਪ੍ਰੇਰਕ): ਬਹਿਬਲ ਕਲਾਂ ਵਿੱਚ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਪ੍ਰਭਦੀਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪਿਤਾ ਦੀ ਮੌਤ ਦਾ ਇਨਸਾਫ਼ ਨਾ ਮਿਲਣ ਕਾਰਨ ਅੱਜ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੋਰਚੇ ਦੀ ਅਗਵਾਈ ਕਰ ਰਹੇ ਸੁਖਰਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਹਿਬਲ ਗੋਲੀ ਕਾਂਡ ਜਿਸ ਵਿਚ ਉਸ ਦੇ ਪਿਤਾ ਕ੍ਰਿਸ਼ਨ ਭਗਵਾਨ ਦੀ ਪੁਲਿਸ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ, ਉਸ ਤੋਂ ਬਾਅਦ ਤਤਕਾਲੀ ਸਰਕਾਰ ਨੇ ਉਸ ਦੇ ਪਰਿਵਾਰ ਦੇ ਇਕ ਮੈਂਬਰ, ਉਸ ਦੇ ਛੋਟੇ ਭਰਾ ਨੂੰ ਸਰਕਾਰੀ ਨੌਕਰੀ ਦਿੱਤੀ ਸੀ। ਰਣਜੀਤ ਬਾਵਾ ਦੇ ਸਾਥੀ ‘ਤੇ ਕਾਰਵਾਈ, ਘਰ ‘ਚੋਂ ਮਿਲੇ ਦਸਤਾਵੇਜ਼ ਤੇ ਸਮਾਨ, ਅੱਧੀ ਰਾਤ ਨੂੰ ਹੋਈ ਕਾਰਵਾਈ D5 Channel Punjabi ਇਸ ਦੇ ਨਾਲ ਹੀ ਬਹਿਬਲਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦਾ ਪਰਿਵਾਰ ਨਾਲ ਵਾਅਦਾ ਕੀਤਾ ਗਿਆ ਸੀ ਪਰ ਸੱਤ ਬੀਤ ਜਾਣ ‘ਤੇ ਵੀ ਇਨਸਾਫ਼ ਨਾ ਮਿਲਣ ਕਾਰਨ ਸਾਲਾਂ ਬਾਅਦ ਅੱਜ ਉਸ ਦੇ ਛੋਟੇ ਭਰਾ ਪ੍ਰਭਦੀਪ ਸਿੰਘ ਨੇ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ। ਦੂਜੇ ਵੱਡੇ ਐਲਾਨ ਅਨੁਸਾਰ ਸ਼ਹੀਦੀ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਅਤੇ ਖ਼ਰਾਬ ਮੌਸਮ ਦੌਰਾਨ ਧੁੰਦ ਕਾਰਨ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 15 ਤਰੀਕ ਤੋਂ ਸੜਕੀ ਜਾਮ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਪਰ ਨਾਲ ਹੀ ਸ. ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਇਨਸਾਫ਼ ਮੋਰਚਾ ਪਹਿਲਾਂ ਵਾਂਗ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 7 ਜਨਵਰੀ ਨੂੰ ਸਰਕਾਰ ਨਾਲ ਆਰਪਾਰ ਦੀ ਲੜਾਈ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।