ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਪਹੁੰਚੇ ਕੁੰਵਰ ਵਿਜੇ ਪ੍ਰਤਾਪ, ਕਿਹਾ ਮਾਮਲੇ ‘ਚ ਸਹਿਯੋਗ ਕਰਨਾ ਚਾਹੁੰਦੇ ਹਾਂ


ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਪਹੁੰਚੇ ਕੁੰਵਰ ਵਿਜੇ ਪ੍ਰਤਾਪ, ਕਿਹਾ ਮਾਮਲੇ ‘ਚ ਸਹਿਯੋਗ ਕਰਨਾ ਚਾਹੁੰਦੇ ਹਾਂ

ਪੰਜਾਬ ਸਰਕਾਰ ਨੇ ਪੇਸ਼ ਕੀਤੀ ਜਾਂਚ ਸਥਿਤੀ ਰਿਪੋਰਟ, ਸੁਣਵਾਈ 24 ਮਈ ਤੱਕ ਮੁਲਤਵੀ

 

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚੱਲ ਰਹੀ ਜਾਂਚ ਦੀ ਸਟੇਟਸ ਰਿਪੋਰਟ ਅੱਜ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਸੌਂਪ ਦਿੱਤੀ ਹੈ। ਨੂੰ ਵੀ ਪਾਰਟੀ ਬਣਾਉਣ ਦੀ ਮੰਗ ਕੀਤੀ ਹੈ।

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਨੇ ਹਾਈ ਕੋਰਟ ਨੂੰ ਕਿਹਾ ਕਿ ਉਹ ਇਸ ਮਾਮਲੇ ਵਿੱਚ ਹਾਈ ਕੋਰਟ ਦਾ ਸਹਿਯੋਗ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਪੰਜਾਬ ਸਰਕਾਰ ਨੇ ਆਪਣੀ ਸਟੇਟਸ ਰਿਪੋਰਟ ਦਾਇਰ ਕਰਦੇ ਹੋਏ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਬਿਹਤਰ ਤਰੀਕੇ ਨਾਲ ਚੱਲ ਰਹੀ ਹੈ। ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਆਪਸ ਵਿੱਚ ਜੁੜੇ ਹੋਏ ਹਨ। ਪਰ ਉਨ੍ਹਾਂ ਨੂੰ ਕੋਟਕਪੂਰਾ ਮਾਮਲੇ ਦੀ ਕੀਤੀ ਜਾ ਰਹੀ ਜਾਂਚ ਦੀ ਕਾਪੀ ਨਹੀਂ ਮਿਲ ਸਕੀ ਹੈ। ਲੰਬੀ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਹੁਣ ਸੁਣਵਾਈ 24 ਮਈ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਉਸ ਦਿਨ ਕੋਈ ਹੁਕਮ ਜਾਰੀ ਕਰ ਸਕਦਾ ਹੈ।

The post ਕੁੰਵਰ ਵਿਜੇ ਪ੍ਰਤਾਪ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਪਹੁੰਚੇ, ਕਿਹਾ ਮਾਮਲੇ ‘ਚ ਸਹਿਯੋਗ ਕਰਨਾ ਚਾਹੁੰਦੇ ਹਾਂ appeared first on

Leave a Reply

Your email address will not be published. Required fields are marked *