ਮਥੁਰਾ— ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲੇ ਦੇ ਵ੍ਰਿੰਦਾਵਨ ਦੇ ਬਾਂਕੇ ਬਿਹਾਰੀ ਮੰਦਰ ‘ਚ ਸ਼ਨੀਵਾਰ ਰਾਤ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਸਾਲ ‘ਚ ਇਕ ਵਾਰ ਹੋਣ ਵਾਲੀ ਮੰਗਲਾ ਆਰਤੀ ‘ਚ ਸ਼ਾਮਲ ਹੋਣ ਲਈ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਇਸ ਦੌਰਾਨ ਦਮ ਘੁਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ 7 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਲਖੀਮਪੁਰ ਮਾਮਲਾ: ਕਿਸਾਨ ਹੁਣ ਨਹੀਂ ਰੁਕ ਰਹੇ, ਗੱਡੀਆਂ ਭਰੀਆਂ-ਭੱਜੀਆਂ ਹਨ, ਹੋਵੇਗਾ ਪੱਕਾ ਮੋਰਚਾ D5 Channel Punjabi ਸਥਾਨਕ ਪ੍ਰਸ਼ਾਸਨ ਦੇ ਸੂਤਰਾਂ ਨੇ ਦੱਸਿਆ ਕਿ ਇਹ ਦਰਦਨਾਕ ਹਾਦਸਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਬਾਂਕੇ ਬਿਹਾਰੀ ਮੰਦਰ ‘ਚ ਮੰਗਲਾ ਆਰਤੀ ਦੌਰਾਨ ਵਾਪਰਿਆ। ਕੁਝ ਸ਼ਰਧਾਲੂਆਂ ਨੇ ਜ਼ਿਆਦਾ ਭੀੜ ਕਾਰਨ ਦਮ ਘੁੱਟਣ ਦੀ ਸ਼ਿਕਾਇਤ ਕੀਤੀ। ਜਿਸ ਕਾਰਨ 2 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 7 ਲੋਕਾਂ ਦੀ ਸਿਹਤ ਵਿਗੜਨ ਕਾਰਨ ਆਸ-ਪਾਸ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
