ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪਟਿਆਲਾ ’ਚ ਗੁਰਬਾਣੀ ਆਧਾਰਿਤ ਗੁਟਕਾ ਸਾਹਿਬ ਦੀਆਂ ਵਾਪਰੀਆਂ ਬੇਅਦਬੀਆਂ ਦੀ ਘਟਨਾਵਾਂ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਥਾਨਕ ਪੁਲੀਸ ਟੀਮ ਦੀ ਘਟਨਾ ਦੀ ਡੂੰਘਾਈ ਤੱਕ ਜਾਂਚ ਕਰੇ ਅਤੇ ਕਥਿਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਵੇ| ਉਨ੍ਹਾਂ ਕਿਹਾ ਕਿ ਘਟਨਾ ਦੇ ਅਸਲ ਤੱਥ ਸੰਗਤ ਦੇ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ| ਉਨ੍ਹਾਂ ਕਿਹਾ ਕਿ ਪਾਵਨ ਗੁਰਬਾਣੀ ਦਾ ਸਤਿਕਾਰ ਕਾਇਮ ਰੱਖਣਾ ਸਮੁੱਚੀ ਸਿੱਖ ਸੰਗਤ ਦੀ ਸਾਂਝੀ ਜ਼ਿੰਮੇਵਾਰੀ ਹੈ|
ਬਾਬਾ ਬਲਬੀਰ ਸਿੰਘ ਵੱਲੋਂ ਬੇਅਦਬੀ ਦੀ ਨਿਖੇਧੀ
