ਬਾਰਾਂਦਰੀ ਗਾਰਡਨ ਪਟਿਆਲਾ ਦੇ ਸੁੰਦਰੀਕਰਨ ਸਬੰਧੀ


ਬਾਰਾਂਦਰੀ ਗਾਰਡਨ ਦੇ ਸੁੰਦਰੀਕਰਨ ਸਬੰਧੀ ਪਟਿਆਲਾ ਦੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਬਾਰਾਂਦਰੀ ਮੇਨਟੇਨੈਂਸ ਕਮੇਟੀ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਾਰਾਂਦਰੀ ਗਾਰਡਨ ਦੇ ਸੁੰਦਰੀਕਰਨ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਨਰਿੰਦਰਬੀਰ ਸਿੰਘ ਮਾਨ ਵੀ ਹਾਜ਼ਰ ਸਨ। ਸਾਕਸ਼ੀ ਸਾਹਨੀ ਨੇ ਬਾਗਬਾਨੀ ਵਿਭਾਗ ਨੂੰ ਬਾਰਾਂਦਰੀ ਬਾਗ ਦੇ ਅੰਦਰ ਫੁਹਾਰਿਆਂ ਦੀ ਸੰਭਾਲ ਕਰਨ, ਪੌਦਿਆਂ ਦੀ ਸਿੰਚਾਈ ਲਈ ਪਾਣੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੈਲਫ ਹੈਲਪ ਗਰੁੱਪਾਂ ਲਈ ਸੇਲ ਆਊਟਲੈਟ ਅਤੇ ਵੇਰਕਾ ਬੂਥ ਲਈ ਢੁਕਵੀਂ ਥਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਾਰਾਂਦਰੀ ਵਿੱਚ ਸੁਰੱਖਿਆ ਅਤੇ ਸਫਾਈ ਲਈ ਹੋਰ ਕਰਮਚਾਰੀ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਬਾਰੀ ਬਾਗ ਦੇ ਅੰਦਰ ਬਣੀਆਂ ਜਿੰਮ ਮਸ਼ੀਨਾਂ ਦੀ ਸਹੀ ਵਰਤੋਂ ਕਰਨ ਦਾ ਤਰੀਕਾ ਦਰਸਾਉਂਦਾ ਡਿਸਪਲੇ ਬੋਰਡ ਲਗਾਉਣ ਲਈ ਕਿਹਾ ਤਾਂ ਜੋ ਮਸ਼ੀਨਾਂ ਦੀ ਸਹੀ ਵਰਤੋਂ ਕੀਤੀ ਜਾ ਸਕੇ। ਵਿੱਚ ਲਗਾਏ ਗਏ ਸਾਊਂਡ ਸਿਸਟਮ ਦੀ ਮੁਰੰਮਤ ਸਬੰਧੀ ਵੀ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀ ਸੈਰ ਕਰਨ ਲਈ ਬਾਰਾਂਦਰੀ ਬਾਗ ਆਉਂਦੇ ਹਨ, ਇਸ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਯੋਗ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਦੋ ਹਫ਼ਤਿਆਂ ਵਿੱਚ ਆਪਣੀ ਕਾਰਵਾਈ ਰਿਪੋਰਟ ਪੇਸ਼ ਕਰਨ। ਮੀਟਿੰਗ ਵਿੱਚ ਬਾਗਬਾਨੀ ਵਿਕਾਸ ਅਫਸਰ ਕੁਲਵਿੰਦਰ ਸਿੰਘ, ਐਡਵੋਕੇਟ ਐਚ.ਐਨ ਮਹਿਸਮਪੁਰੀ, ਵਿਨੋਦ ਕੁਮਾਰ, ਕਾਰਜਕਾਰੀ ਇੰਜਨੀਅਰ ਦਲਜੀਤ ਸਿੰਘ, ਐਕਸੀਅਨ ਬਾਗਬਾਨੀ ਨਗਰ ਨਿਗਮ ਦਲੀਪ ਕੁਮਾਰ ਅਤੇ ਏ.ਸੀ.ਸੀ.ਐਨ. ਬੀ ਅਤੇ ਆਰ ਪੀਯੂਸ਼ ਅਗਰਵਾਲ ਵੀ ਮੌਜੂਦ ਸਨ।

Leave a Reply

Your email address will not be published. Required fields are marked *