ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਰੱਗਜ਼ ਮਾਮਲੇ ਵਿੱਚ ਸ਼ਾਮਲ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆ ਸਕਣਗੇ। ਜਾਣਕਾਰੀ ਮੁਤਾਬਕ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ‘ਚ ਜੇਲ ‘ਚ ਬੰਦ ਮਜੀਠੀਆ ਵਲੋਂ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। 29 ਜੁਲਾਈ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। Khabran Da Sira : ਭਾਜਪਾ ਦਾ ਹੂੰਝਾ ਫੇਰ, 164 ਵਿਧਾਇਕ ਬਾਹਰ ? ਪ੍ਰਧਾਨ ਮੰਤਰੀ ਦੀ ਜੌ ਕੁਰਸੀ? ਬੰਦੀ ਹੋਣਗੇ ਸਾਹਮਣੇ D5 Channel Punjabi ਇਸ ਤੋਂ ਬਾਅਦ ਜੱਜ ਨੇ ਰਾਖਵਾਂ ਹੁਕਮ ਸੁਣਾਉਣ ਦੀ ਬਜਾਏ 33 ਦਿਨਾਂ ਬਾਅਦ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਇਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਫਿਰ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਮੁੜ ਸੁਣਵਾਈ ਸ਼ੁਰੂ ਹੋਈ ਅਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ। ਇਸ ਤੋਂ ਬਾਅਦ ਅੱਜ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।