ਅੱਜ ਪੂਰੇ ਭਾਰਤ ਵਿੱਚ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਪਰਿਵਾਰ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ ਦੀਆਂ ਤਸਵੀਰਾਂ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤੀਆਂ ਹਨ।
ਭਾਰਤ ਦੀ ਸ਼ਾਨ ਤਿਰੰਗਾ, ਹਮੇਸ਼ਾ ਇਸੇ ਤਰ੍ਹਾਂ ਬੁਲੰਦ ਰਹੇਗਾ।
ਸੁਤੰਤਰਤਾ ਦਿਵਸ ਮੁਬਾਰਕ, ਜੈ ਹਿੰਦ#ਸੁਤੰਤਰਤਾ ਦਿਵਸ ਮੁਬਾਰਕ pic.twitter.com/28nWS6aien– ਬਿਕਰਮ ਸਿੰਘ ਮਜੀਠੀਆ (@bsmajithia) 15 ਅਗਸਤ, 2022
ਇਸ ਦੌਰਾਨ ਉਨ੍ਹਾਂ ਨੇ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਮਜੀਠੀਆ ਕੁਝ ਦਿਨ ਪਹਿਲਾਂ ਹੀ ਜ਼ਮਾਨਤ ਲੈ ਕੇ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਹਨ।
ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਇਨ੍ਹਾਂ ਜਸ਼ਨਾਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਭਾਰਤ ਦੀ ਸ਼ਾਨ ਤਿਰੰਗਾ, ਇਸ ਨੂੰ ਹਮੇਸ਼ਾ ਇਸ ਤਰ੍ਹਾਂ ਉੱਚਾ ਲਹਿਰਾਉਂਦੇ ਰਹੋ।
ਸੁਤੰਤਰਤਾ ਦਿਵਸ ਮੁਬਾਰਕ, ਜੈ ਹਿੰਦ