Bikram Majithia: ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।
ਅਦਾਲਤ ਨੇ ਉਸ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਣੀਵ ਕੌਰ ਮਜੀਠੀਆ ਵੀ ਹਾਈ ਕੋਰਟ ਵਿੱਚ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨਸ਼ੇ ਦੇ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ ‘ਚ ਬੰਦ ਹੈ।
ਪਹਿਲੇ ਦੋ ਜੱਜਾਂ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਮਜੀਠੀਆ 24 ਫਰਵਰੀ ਤੋਂ ਜੇਲ੍ਹ ਵਿੱਚ ਹਨ।ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਮਜੀਠੀਆ ਦੇ ਵਕੀਲਾਂ ਤੋਂ ਸੀਨੀਅਰ ਵਕੀਲ ਤੋਂ ਦਸਤਾਵੇਜ਼ ਪੇਸ਼ ਕਰਨ ਲਈ ਸਮਾਂ ਮੰਗਿਆ ਸੀ।