ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ‘ਚ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਕਰੇਗੀ ਪੁੱਛ ਗਿੱਛ


ਵਿਸ਼ੇਸ਼ ਜਾਂਚ ਟੀਮ (SIT) ਨੇ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ ਕਿਉਂਕਿ ਇਸ ਤੋਂ ਪਹਿਲਾਂ ਇਹ ਗੈਂਗਸਟਰ ਉੱਥੇ ਦੀ ਜੇਲ੍ਹ ਵਿੱਚ ਸੀ। ਸਭ ਤੋਂ ਪਹਿਲਾਂ SIT ਨੂੰ ਇਹ ਪਤਾ ਲਗਾਉਣਾ ਹੋਵੇਗਾ ਕਿ ਉਸ ਦੀ ਇੰਟਰਵਿਊ ਕਿਸ ਜੇਲ੍ਹ ਤੋਂ ਹੋਈ ਸੀ। ਇਸ ਸਬੰਧੀ ਜੇਲ੍ਹ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਅਦਾਲਤ ਵਿੱਚ 10 ਜਨਵਰੀ ਨੂੰ ਇੱਕ ਹੋਰ ਸੁਣਵਾਈ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *