ਬਿਹਾਰ ਦੇ ਬਕਸਰ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਜਧਾਨੀ ਦਿੱਲੀ ਤੋਂ ਕਾਮਾਖਿਆ ਜਾ ਰਹੀ ਟਰੇਨ ਨੰਬਰ 12506 ਬਕਸਰ ਦੇ ਰਘੁਨਾਥਪੁਰ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਈ। ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟਰੇਨ ਦੇ ਸਾਰੇ ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਹੁਣ ਤੱਕ 4 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ।ਹੁਣ ਤੱਕ 100 ਤੋਂ ਵੱਧ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਕਈ ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਰੇਲਵੇ ਬਚਾਅ ਟੀਮ ਅਤੇ ਸਥਾਨਕ ਪੁਲਿਸ ਨੇ ਮੌਕੇ ‘ਤੇ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ।
ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਐਨਡੀਆਰਐਫ, ਐਸਡੀਆਰਐਫ, ਜ਼ਿਲ੍ਹਾ ਪ੍ਰਸ਼ਾਸਨ, ਰੇਲਵੇ ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਇੱਕ ਟੀਮ ਦੇ ਰੂਪ ਵਿੱਚ ਕੰਮ ਕੀਤਾ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਯਾਤਰੀਆਂ ਨੂੰ ਵਿਸ਼ੇਸ਼ ਰੇਲ ਗੱਡੀ ਰਾਹੀਂ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਰਾਹਤ ਅਤੇ ਬਚਾਅ ਕਾਰਜ ਹੁਣ ਪੂਰੇ ਹੋ ਚੁੱਕੇ ਹਨ ਅਤੇ ਹੁਣ ਟ੍ਰੈਕ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਜਲਦੀ ਹੀ ਟ੍ਰੈਕ ਦੀ ਮੁਰੰਮਤ ਕਰਕੇ ਆਵਾਜਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਹਾਦਸੇ ਤੋਂ ਬਾਅਦ ਰੇਲਵੇ ਨੇ ਕੁਝ ਟਰੇਨਾਂ ਦੇ ਰੂਟਾਂ ‘ਚ ਬਦਲਾਅ ਕੀਤਾ ਹੈ। ਹਾਲਾਂਕਿ, ਇਹ ਬਦਲਾਅ ਅਸਥਾਈ ਹੋਣਗੇ। ਜਾਣਕਾਰੀ ਮੁਤਾਬਕ 18 ਟਰੇਨਾਂ ਦੇ ਰੂਟ ਬਦਲੇ ਗਏ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.