ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਪਾਰਟੀ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੂੰ ਭੇਜੇ ਪੱਤਰ ਵਿੱਚ ਇਸ ਗੱਲ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਮੁੱਚਾ ਢਾਂਚਾ ਭੰਗ ਹੋਣ ਦੇ ਬਾਵਜੂਦ ਅਨੁਸ਼ਾਸਨੀ ਕਮੇਟੀ ਦਾ ਗਠਨ ਕਦੋਂ ਹੋਇਆ। ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਤੋਂ ਮੁਅੱਤਲ ਕਰਨ ਦਾ ਪਾਰਟੀ ਸੰਵਿਧਾਨਕ ਕਾਰਨ ਵੀ ਪੁੱਛਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਅਤੇ ਹੋਰ ਮੈਂਬਰਾਂ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦਿਆਂ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ ਅਤੇ ਇਸ ਸਬੰਧੀ ਦੋ ਦਿਨ ਦਾ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਇਹ ਜਵਾਬ ਬੀਬੀ ਜਗੀਰ ਕੌਰ ਨੇ ਸ਼ੁੱਕਰਵਾਰ ਨੂੰ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਭੇਜਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।