ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੀ ਮਹਿਲ ਬੀਬੀ ਭਾਨੀ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਪਾਠ ਦੇ ਭੋਗ ਪਾਏ | ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਮੁੱਚਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਰਿਹਾ। ਗਿਆਨੀ ਬਲਜੀਤ ਸਿੰਘ ਨੇ ਸਿੱਖ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਭਾਨੀ ਜੀ ਦੇ ਜੀਵਨ ਸੇਧਾਂ ਅਨੁਸਾਰ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਹੋਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ੍ਰੀ ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ: ਸਤਨਾਮ ਸਿੰਘ ਮੰਗਸਰਾਏ, ਉਪ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ: ਸੁਖਰਾਜ ਸਿੰਘ, ਸ: ਬਘੇਲ ਸਿੰਘ, ਸ: ਇਕਬਾਲ ਸਿੰਘ, ਸ: ਬਲਦੇਵ ਸਿੰਘ ਖੈਰਾਬਾਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਹਾਜ਼ਰ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
