ਬੁਢਲਾਡਾ (ਪੱਤਰ ਪ੍ਰੇਰਕ): ਬੁਢਲਾਡਾ ਵਿੱਚ ਟਰੱਕ ਅਪਰੇਟਰਜ਼ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਦੋ ਅਪਰੇਟਰਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਬੁਢਲਾਡਾ ਵਿਖੇ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਕੱਲ੍ਹ ਸ਼ਾਮ ਤੋਂ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਅੱਜ ਵਿਰੋਧੀ ਧੜੇ ਨੇ ਯੂਨੀਅਨ ਵਿੱਚ ਪਹੁੰਚ ਕੇ ਮੌਜੂਦਾ ਪ੍ਰਧਾਨ ਤੇ ਉਸ ਦੇ ਸਮਰਥਕਾਂ ’ਤੇ ਗੋਲੀਆਂ ਚਲਾ ਦਿੱਤੀਆਂ। ਅੰਮ੍ਰਿਤਸਰ ਕੋਰਟ ਦੇ ਬਾਹਰ ਸਹੁਰੇ ਨੇ ਕੀਤੀ ਵਾਰਦਾਤ, ਨੂੰਹ ਨੇ ਕੀਤੀ ਘਟੀਆ ਹਰਕਤ ਡੀ5 ਚੈਨਲ ਪੰਜਾਬੀ ਯੂਨੀਅਨ ਦੇ ਨਜ਼ਦੀਕੀ ਲੋਕਾਂ ਨੇ ਦੱਸਿਆ ਕਿ ਕਈ ਮਿੰਟ ਤੱਕ ਚੱਲੀ ਲੜਾਈ ਤੋਂ ਬਾਅਦ ਡੀ.ਐਸ.ਪੀ. ਬੁਢਲਾਡਾ ਦੀ ਅਗਵਾਈ ਹੇਠ ਸਿਟੀ ਪੁਲੀਸ ਨੇ ਸਥਿਤੀ ਨੂੰ ਕਾਬੂ ਹੇਠ ਲਿਆਂਦਾ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਡੀਐਸਪੀ ਬੁਢਲਾਡਾ ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨਾਂ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।