ਚੰਡੀਗੜ੍ਹ: ਚੰਡੀਗੜ੍ਹ ਵਿੱਚ ਦੇਰ ਸ਼ਾਮ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਬੁੜੈਲ ਜੇਲ੍ਹ ਦੀ ਕੰਧ ਨੇੜੇ ਇੱਕ ਸ਼ੱਕੀ ਬੈਗ ਮਿਲਿਆ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਅਤੇ ਬੰਬ ਨਿਰੋਧਕ ਟੀਮ ਮੌਕੇ ‘ਤੇ ਪਹੁੰਚ ਗਈ। ਮੁੱਢਲੀ ਜਾਣਕਾਰੀ ਅਨੁਸਾਰ ਦੇਰ ਸ਼ਾਮ ਬੁੜੈਲ ਜੇਲ੍ਹ ਦੀ ਕੰਧ ਨੇੜੇ ਇੱਕ ਬੈਗ ਮਿਲਿਆ ਹੈ। ਮੌਕੇ ‘ਤੇ ਪਹੁੰਚੇ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਚਾਹਲ ਨੇ ਮੀਡੀਆ ਨੂੰ ਦੱਸਿਆ ਕਿ ਬੈਗ ‘ਚੋਂ ਇੱਕ ਡੈਟੋਨੇਟਰ ਅਤੇ ਕੁਝ ਸ਼ੱਕੀ ਵਸਤੂਆਂ ਬਰਾਮਦ ਹੋਈਆਂ ਹਨ। ਪੁਲਿਸ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਤੋਂ ਬਾਅਦ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
