Site icon Geo Punjab

‘ਬੇਅਦਬੀ ਦੀ ਸਾਜ਼ਿਸ਼ ਡੇਰੇ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਸੀ ਤੇ ਉਸ ਸਮੇਂ ਡੇਰਾ ਮੁਖੀ ਵੀ ਮੌਜੂਦ ਸੀ’

‘ਬੇਅਦਬੀ ਦੀ ਸਾਜ਼ਿਸ਼ ਡੇਰੇ ਦੇ ਪ੍ਰਬੰਧਕੀ ਕੰਪਲੈਕਸ ‘ਚ ਰਚੀ ਸੀ ਤੇ ਉਸ ਸਮੇਂ ਡੇਰਾ ਮੁਖੀ ਵੀ ਮੌਜੂਦ ਸੀ’

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਨਾਮਜ਼ਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਹੋਈ ਪੁੱਛ-ਪੜਤਾਲ ਮਗਰੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੇਅਦਬੀ ਦੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਹ ਸਾਜ਼ਿਸ਼ ਰਚਣ ਸਮੇਂ ਡੇਰਾ ਮੁਖੀ ਵੀ ਉੱਥੇ ਮੌਜੂਦ ਸੀ।

‘ਪੰਜਾਬੀ ਟ੍ਰਿਬਿਊਨ’ ਦੀ ਖਬਰ ਮੁਤਾਬਕ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਅਧਿਕਾਰੀਆਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛ-ਪੜਤਾਲ ਕੀਤੀ ਗਈ ਸੀ ਪਰ ਉਸ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਅਸਲੀਅਤ ਛਿਪਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਬੇਅਦਬੀ ਕਾਂਡ ਵਿੱਚ ਡੇਰਾ ਮੁਖੀ ਦੀ ਗ੍ਰਿਫ਼ਤਾਰੀ ਲਾਜ਼ਮੀ ਹੈ।

ਹਾਈ ਕੋਰਟ ਨੇ ਜਾਂਚ ਟੀਮ ਦੀ ਰਿਪੋਰਟ ਆਉਣ ਮਗਰੋਂ ਇਸ ਮਾਮਲੇ ਦੀ ਸੁਣਵਾਈ 17 ਦਸੰਬਰ ਲਈ ਨਿਸ਼ਚਿਤ ਕੀਤੀ ਹੈ। ਉਸ ਦਿਨ ਇਸ ਮਾਮਲੇ ਵਿੱਚ ਦੁਬਾਰਾ ਸੁਣਵਾਈ ਹੋਵੇਗੀ।

Exit mobile version