ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ‘ਤੇ ‘ਜਗਤ ਜੋਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਬਾਰੇ ਕਮੇਟੀ ਮੈਂਬਰਾਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। 7 ਮੈਂਬਰੀ ਕਮੇਟੀ ਦਾ ਹਿੱਸਾ ਕੌਣ ਹੈ? ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਵਾਲੀ ਕਮੇਟੀ ਵਿੱਚ ਵੱਖ-ਵੱਖ ਧਾਰਮਿਕ, ਕਾਨੂੰਨੀ ਅਤੇ ਪ੍ਰਸ਼ਾਸਨਿਕ ਖੇਤਰਾਂ ਦੀਆਂ ਸ਼ਖਸੀਅਤਾਂ ਸ਼ਾਮਲ ਸਨ। ਕਮੇਟੀ ਦੇ ਮੈਂਬਰਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦਮਦਮੀ ਟਕਸਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਰਾਮਪੁਰ ਖੇੜਾ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਐਡਵੋਕੇਟ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਆਪਸੀ ਜਾਣ-ਪਛਾਣ ਹੋਈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਬਾਰੇ ਉਠਾਏ ਇਤਰਾਜ਼ਾਂ ਨੂੰ ਦੂਰ ਕਰਨ ਦੇ ਤਰੀਕਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਜਲਦੀ ਹੀ ਰਿਪੋਰਟ ਤਿਆਰ ਕਰਕੇ ਪੇਸ਼ ਕੀਤੀ ਜਾਵੇਗੀ।
ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.
