ਬਠਿੰਡਾ, 23 ਮਾਰਚ, 2023 : ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਫੱਤਾ ਵਿੱਚ ਇੱਕ ਮਾਸੂਮ ਦਲਿਤ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ਵਿੱਚ ਅੱਜ ਵਧੀਕ ਸੈਸ਼ਨ ਜੱਜ ਬਲਜਿੰਦਰ ਸਿੰਘ ਸਰਹਾਣਾ ਦੀ ਅਦਾਲਤ ਨੇ ਸੱਤ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਪੁਰਾਤਨ ਸਮੇਂ ਦੀ ਤਰਜ਼ ’ਤੇ ਪਿੰਡ ਕੋਟ ਫੱਤਾ ਵਿੱਚ ਵਾਪਰੇ ਇਸ ਭਿਆਨਕ ਕਤਲ ਕਾਂਡ ਸਬੰਧੀ ਜਨਤਕ ਧਿਰਾਂ ਨੇ ਇੱਕ ਐਕਸ਼ਨ ਕਮੇਟੀ ਬਣਾਈ ਸੀ, ਜਿਸ ਦੇ ਯਤਨਾਂ ਮਗਰੋਂ ਅੱਜ ਇਹ ਫੈਸਲਾ ਸਾਹਮਣੇ ਆਇਆ ਹੈ। ਐਕਸ਼ਨ ਕਮੇਟੀ ਨੇ ਤਿੰਨਾਂ ਮੁੱਖ ਦੋਸ਼ੀਆਂ ਦੀ ਸਜ਼ਾ ਨੂੰ ਨਾਕਾਫੀ ਕਰਾਰ ਦਿੰਦਿਆਂ ਫਾਂਸੀ ਦੀ ਸਜ਼ਾ ਦਿਵਾਉਣ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਦਾ ਐਲਾਨ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
